ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿਚ ਕੀਤਾ ਜਾਵੇਗਾ ਰਲੇਵਾਂ

By : KOMALJEET

Published : May 19, 2023, 9:39 am IST
Updated : May 19, 2023, 9:39 am IST
SHARE ARTICLE
Cabinet Sub Committee asks Transport department to expedite the process of merging PUNBUS buses
Cabinet Sub Committee asks Transport department to expedite the process of merging PUNBUS buses

ਕੈਬਨਿਟ ਸਬ ਕਮੇਟੀ ਵਲੋਂ ਟਰਾਂਸਪੋਰਟ ਵਿਭਾਗ ਨੂੰ ਰਲੇਵੇਂ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

ਰਲੇਵੇਂ ਮਗਰੋਂ 790 ਹੋ ਜਾਵੇਗੀ ਪੰਜਾਬ ਰੋਡਵੇਜ਼ ਦੇ ਬੇੜੇ 'ਚ ਬੱਸਾਂ ਦੀ ਗਿਣਤੀ
ਚੰਡੀਗੜ੍ਹ :
ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ਵਿਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ।

ਕੈਬਨਿਟ ਸਬ ਕਮੇਟੀ, ਜਿਸ ਵਿਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਸਨ, ਵਲੋਂ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਟਵਿਟਰ ਨੇ ਉਪਭੋਗਤਾਵਾਂ ਨੂੰ ਦਿਤੀ ਇਕ ਹੋਰ ਸਹੂਲਤ, ਹੁਣ 2 ਘੰਟੇ ਦਾ ਵੀਡੀਉ ਪੋਸਟ ਕਰ ਸਕਣਗੇ ਬਲੂ ਟਿਕ ਯੂਸਰਜ਼ 

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇ ਅਤੇ ਬਗ਼ੈਰ ਟਿਕਟ ਤੋਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਤੋਂ ਦਸ ਗੁਣਾ ਕਿਰਾਇਆ ਵਸੂਲਿਆ ਜਾਵੇ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਅਪਣੇ ਨਿਰਧਾਰਤ ਬੱਸ ਸਟਾਪਾਂ ’ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖ਼ਾਸ ਕਰ ਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਵਾਸਤੇ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement