ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ 'ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ.ਇੰਦਰਬੀਰ ਸਿੰਘ ਨਿੱਜਰ

By : GAGANDEEP

Published : May 19, 2023, 4:25 pm IST
Updated : May 19, 2023, 4:25 pm IST
SHARE ARTICLE
Dr. Inderbir Singh Nijhar
Dr. Inderbir Singh Nijhar

'ਮੁੱਖ ਮੰਤਰੀ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼'

 

ਚੰਡੀਗੜ੍ਹ - ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੋਨ ਨੰ. 5,6,7,8 ਵਿੱਖੇ ਸਿਵਲ ਕੰਮਾਂ ਦੀ ਜਨਰਲ ਰਿਪੇਅਰ ਕਰਵਾਉਣ 'ਤੇ ਤਕਰੀਬਨ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਇਸੇ ਤਰ੍ਹਾਂ ਹੀ ਜੋਨ 1,2,3 ਅਤੇ 4 ਵਿੱਖੇ ਮਿਸਿੰਗ ਡੀ ਬੀ ਪੇਵਿੰਗ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਆਮ ਮੁਰੰਮਤ ਦੇ ਕੰਮ 'ਤੇ ਤਕਰੀਬਨ 1.06 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਇਹ ਵੀ ਕਿਹਾ ਕਿ ਬਠਿੰਡਾ ਦੇ ਪਿੰਡ ਹਰ ਰਾਏ ਪੁਰ ਵਿੱਖੇ ਗਊਸ਼ਾਲਾਵਾਂ ਦੇ ਸੈੱਡ ਨੰ.7,8 ਅਤੇ 9 ਦਾ ਨਿਰਮਾਣ ਅਤੇ ਜੋਨ ਨੰ. 1,3,5,6,7 ਅਤੇ 8 ਵਿੱਖੇ ਸੜਕ ਗੱਲੀ ਚੈਂਬਰਾਂ ਦੀ ਸਾਫ-ਸਫਾਈ ਲਈ 1.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿੱਚ ਪੈੱਚ ਵਰਕ ਦਾ ਕੰਮ, ਪੋਦੇ ਲਗਾਉਣ ਲਈ ਬੂਟਿਆਂ ਦੀ ਸਪਲਾਈ ਦਾ ਕੰਮ, ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਡੈਮੇਜ ਹੋਏ ਪੋਲਜ਼ ਨੂੰ ਬਦਲਣ ਦਾ ਕੰਮ ਅਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿੱਚ ਐਲ.ਈ.ਡੀ ਲਾਈਟਾਂ ਦੀ ਸਪਲਾਈ/ ਲਗਾਉਣ ਅਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਕਰਨ 'ਤੇ ਤਕਰੀਬਨ 4.06 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਯਤਨ ਸ਼ਹਿਰ ਦੀ ਦਿੱਖ ਨੂੰ ਵਧਾਉਣਗੇ ਅਤੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨੂੰ ਯਕੀਨੀ ਬਣਾਉਣਗੇ।

ਡਾ: ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਕਿਸੇ ਛੋਟ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement