ਗੁਰਦੁਆਰਾ ਸ੍ਰੀ ਹੱਟ ਸਾਹਿਬ ’ਚ ਹੰਗਾਮਾ, ਮੂੰਹ ਢੱਕ ਕੇ ਆਏ ਸ਼ਖ਼ਸ ਨੇ ਕੀਤਾ ਗ੍ਰੰਥੀ ਸਿੰਘ 'ਤੇ ਹਮਲਾ
Published : May 19, 2023, 4:48 pm IST
Updated : May 19, 2023, 4:48 pm IST
SHARE ARTICLE
File Photo
File Photo

ਜ਼ਖ਼ਮੀ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

 

ਸੁਲਤਾਨਪੁਰ ਲੋਧੀ -ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨ ਮੂੰਹ ਬੰਨ੍ਹ ਕੇ ਆਏ ਇਕ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਕੇ ਉਸ਼ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਹਮਲਾਵਰ ਨੂੰ ਮੌਕੇ ’ਤੇ ਨਤਮਸਤਕ ਹੋਣ ਆਈਆਂ ਸੰਗਤਾਂ, ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਅਤੇ ਮੈਨੇਜਰ ਵੱਲੋਂ ਸਥਾਨਕ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਅਤੇ ਮੀਤ ਮੈਨੇਜਰ ਭਾਈ ਚੈਚਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਾ ਗੁਰਬਾਣੀ ਦਾ ਕੀਰਤਨ ਕਰ ਰਿਹਾ ਸੀ ਤਾਂ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਅੰਦਰ ਆਇਆ, ਜਿਸ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ।

ਅਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ਨੂੰ ਸ਼ੱਕ ਹੋਇਆ ਅਤੇ ਉਸ ਨੇ ਵਿਅਕਤੀ ਨੂੰ ਮੂੰਹ ਤੋਂ ਕੱਪੜਾ ਉਤਾਰਨ ਲਈ ਕਿਹਾ, ਜਿਸ ’ਤੇ ਉਸ ਵਿਅਕਤੀ ਨੇ ਆਪਣੀ ਸਿਰੀ ਸਾਹਿਬ ਕੱਢ ਕੇ ਮਾਰ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਥਾਪੀਆਂ ਮਾਰਨ ਲੱਗ ਪਿਆ।  

ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਸੰਗਤ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਕੁਝ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਲਿਜਾ ਕੇ ਉਸ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਉਹ ਮੌਕੇ ’ਤੇ ਪੁੱਜ ਗਏ ਅਤੇ ਸੰਗਤਾਂ ਕੋਲੋਂ ਇਸ ਵਿਅਕਤੀ ਨੂੰ ਛੁਡਵਾ ਕੇ ਪੁਲਸ ਹਵਾਲੇ ਕਰ ਦਿਤਾ। 

ਮੈਨੇਜਰਾਂ ਨੇ ਇਹ ਵੀ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਦਾੜੀ ਕੱਟੀ ਹੋਈ ਹੈ ਅਤੇ ਕਮੀਜ਼ ਦੇ ਹੇਠਾਂ ਸਿਰੀ ਸਾਹਿਬ ਵੀ ਪਾਈ ਹੋਈ ਸੀ। ਮੈਨੇਜਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਤੇ ਸੇਵਾਦਾਰਾਂ ਦੀ ਚੌਕਸੀ ਸਦਕਾ ਸ਼ੱਕੀ ਵਿਅਕਤੀ ਪਹਿਲਾਂ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਕਿ ਕਿਸੇ ਪ੍ਰਕਾਰ ਦੀ ਬੇਅਦਬੀ ਨਹੀਂ ਹੋਈ ਹੈ।

ਪੁਲਸ ਨੇ ਸਬੰਧਤ ਵਿਅਕਤੀ ਨੂੰ ਲਿਜਾ ਕੇ ਪਹਿਲਾਂ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਤੇ ਉਪਰੰਤ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸੰਬੰਧੀ ਸੰਪਰਕ ਕਰਨ 'ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਨੂੰ ਪੁਲਸ ਹਿਰਾਸਤ ’ਚ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਦੌਰਾਨ ਹਿਰਾਸਤ ’ਚ ਲਏ ਵਿਅਕਤੀ ਨੇ ਦੱਸਿਆ ਕਿ ਉਹ ਮੰਡ ਇਲਾਕੇ ਦੇ ਨੇੜਲੇ ਪਿੰਡ ਦਾ ਨਿਵਾਸੀ ਹੈ ਅਤੇ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਸੀ

ਜਿੱਥੇ ਉਸ ਨੂੰ ਮੂੰਹ ਖੋਲ੍ਹਣ ਲਈ ਕਹਿ ਰਹੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨਾਲ ਝਗੜਾ ਹੋ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਫਿਲਹਾਲ ਪੁੱਡਾ ਕਾਲੋਨੀ ’ਚ ਹੋਏ ਕਤਲ ਕੇਸ ਦੀ ਜਾਂਚ ’ਚ ਲੱਗੀ ਹੋਈ ਹੈ ਅਤੇ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM

MasterShot 'ਚ ਤਰੁਣ ਚੁੱਘ ਦਾ ਧਮਾਕੇਦਾਰ Interview, ਚੋਣ ਨਾ ਲੜਨ ਪਿੱਛੇ ਦੱਸਿਆ ਵੱਡਾ ਕਾਰਨ

09 May 2024 9:10 AM

Bibi Bhathal ਨੇ ਰਗੜੇ Simranjit Singh Mann ਅਤੇ Dalvir Goldy, ਇਕ ਨੂੰ ਮਾਰਿਆ ਮਿਹਣਾ,ਦੂਜੇ ਨੂੰ ਦਿੱਤੀ ਨਸੀਹਤ!

09 May 2024 9:03 AM

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM
Advertisement