ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਆਬਕਾਰੀ ਅਧਿਕਾਰੀ ਬਿਰਦੀ ਵਿਰੁਧ ਮੁਕੱਦਮਾ ਦਰਜ
Published : May 19, 2023, 2:14 pm IST
Updated : May 19, 2023, 2:14 pm IST
SHARE ARTICLE
Balbir Kumar Birdi
Balbir Kumar Birdi

2007 ਤੋਂ ਲੈ ਕੇ 2020 ਤਕ ਆਮਦਨ ਨਾਲੋਂ 3,03,66,825 ਰੁਪਏ ਵੱਧ ਕੀਤੇ ਖਰਚ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਅਧਿਕਾਰੀ ਨੇ 01.04.2007 ਤੋਂ 11.09.2020 ਤਕ ਦੇ ਜਾਂਚ ਸਮੇਂ ਦੌਰਾਨ ਕੁੱਲ 5,12,51,688.37 ਰੁਪਏ ਖਰਚ ਕੀਤੇ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਬਣਦੀ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਇਸ ਸਮੇਂ ਦੌਰਾਨ ਆਪਣੀ ਅਸਲ ਆਮਦਨ ਤੋਂ 3,03,66,825 ਰੁਪਏ ਵੱਧ ਖਰਚ ਕੀਤੇ ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।

ਇਹ ਵੀ ਪੜ੍ਹੋ: ਹਰਿਆਣਾ: ਹੁਣ ਸੜਕਾਂ 'ਤੇ ਨਹੀਂ ਨਜ਼ਰ ਆਉਣਗੇ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ, ਗ੍ਰਹਿ ਮੰਤਰੀ ਨੇ ਜਾਰੀ ਕੀਤਾ ਇਹ ਹੁਕਮ

ਬੁਲਾਰੇ ਨੇ ਅੱਗੇ ਦਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਆਬਕਾਰੀ ਵਿਭਾਗ ਦੇ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) (ਬੀ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਆਜੜੀਆਂ ਤੇ ਕਿਸਾਨਾਂ ਵਿਚਾਲੇ ਹੋਈ ਖੂਨੀ ਝੜਪ 'ਚ ਹੁਣ ਤੱਕ 85 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਬੇਘਰ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਉਕਤ ਬਲਬੀਰ ਕੁਮਾਰ ਬਿਰਦੀ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਦੀ ਮਿਲੀਭੁਗਤ ਨਾਲ ਜੀ.ਐਸ.ਟੀ. ਉਗਰਾਹੀ ਵਿਚ ਘਪਲਾ ਕੀਤਾ ਸੀ।

ਇਸ ਸਬੰਧੀ 21.08.2020 ਨੂੰ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 7, 7-ਏ  ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਬਲਬੀਰ ਕੁਮਾਰ ਬਿਰਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਬਿਊਰੋ ਕੋਲ ਉਕਤ ਕੇਸ ਸਬੰਧੀ ਜਾਂਚ ਵਿਚ ਸ਼ਾਮਲ ਹੋਇਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement