ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸਰਕਾਰ ਪੂਰੀ ਤਰਾਂ ਵਚਨਬੱਧ- ਹਰਜੋਤ ਬੈਂਸ
Published : May 19, 2023, 7:36 pm IST
Updated : May 19, 2023, 7:36 pm IST
SHARE ARTICLE
Harjot Singh Bains
Harjot Singh Bains

ਕਿਹਾ, ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਵੇਗਾ ਰੌਸ਼ਨ

 

ਸ੍ਰੀ ਅਨੰਦਪੁਰ ਸਾਹਿਬ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਨੂੰ ਮਿਆਰੀ ਸਿੱਖਿਆ ਦੀ ਕੈਪੀਟਲ ਵਜੋਂ ਵਿਕਸਤ ਕੀਤਾ ਜਾਵੇਗਾ। ਜਿਥੇ ਦੂਰ ਦੂਰਾਂਡੇ ਤੋ ਲੋਕ ਸੂਬੇ ਵਿਚ ਹੋਏ ਸਿੱਖਿਆ ਸੁਧਾਰ ਦਾ ਨਮੂਨਾ ਦੇਖਣ ਲਈ ਅਉਣਗੇ। ਗੰਭੀਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ, ਹਲਕੇ ਦੇ ਸਾਰੇ 15 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਹਰ ਇਕ ਵਿਦਿਆਰਥੀ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਤਨ ਹੋਣਗੇ। ਸੰਸਾਰ ਭਰ ਵਿਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੋਹਰੀ ਬਣਾਉਣ ਲਈ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਤਾਲਮੇਲ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਦੀ ਸਿੱਖਿਆ ਅਤੇ ਬੁਨਿਆਦੀ ਢਾਚੇ ਦਾ ਪੱਧਰ ਪ੍ਰਾਈਵੇਟ ਸਕੂਲਾਂ ਤੋ ਉੱਚਾ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ: ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਸਮਰਥਨ ਦੇਣ ਪਹੁੰਚੇ ਵਿਧਾਇਕ ਪਰਗਟ ਸਿੰਘ ਅਤੇ ਹੋਰ ਕਾਂਗਰਸੀ ਆਗੂ

ਸਿੱਖਿਆ ਮੰਤਰੀ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਵਿੱਦਿਅਕ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਨ। ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਤੇ ਪਤਵੰਤੇ ਨਗਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਦਾ ਅਕਸ਼ ਹੁਣ ਬਦਲ ਰਿਹਾ ਹੈ। 14 ਮਹੀਨਿਆ ਦੀ ਮਿਹਨਤ ਤੋ ਬਾਅਦ ਸਾਡੇ ਸਰਕਾਰੀ ਸਕੂਲ ਹੁਣ ਨਵੀ ਦਿੱਖ ਵਿਚ ਨਜ਼ਰ ਆ ਰਹੇ ਹਨ। ਇਸ ਵਿੱਦਿਅਕ ਸੈਸ਼ਨ ਦੌਰਾਨ ਹੋਰ ਵੱਡੇ ਨਿਖਾਰ ਲਿਆਦੇ ਜਾਣਗੇ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਵਿਜ਼ਨ ਦੀ ਕੀਤੀ ਸ਼ਲਾਘਾ

ਉਨ੍ਹਾਂ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾ ਵਿਚ 21 ਪ੍ਰਤੀਸ਼ਤ ਦਾਖਲੇ ਵਧੇ ਹਨ, ਬਾਕੀ ਉੱਚ ਜਮਾਤਾ ਵਿਚ ਪਹਿਲਾ ਮਾਈਨਸ 7 ਪ੍ਰਤੀਸ਼ ਦਾਖਲੇ ਹੋ ਰਹੇ ਸਨ, ਹੁਣ ਇਨ੍ਹਾਂ ਦਾਖਲਿਆ ਵਿਚ ਜਮਾ ਛੇ ਪ੍ਰਤੀਸ਼ਤ ਵਾਧਾ ਹੋਇਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ 400 ਸਕੂਲਾਂ ਦਾ ਦੌਰਾ ਕਰ ਚੁੱਕੇ ਹਨ, ਸਾਰੇ ਸਕੂਲਾਂ ਵਿਚ ਹਰ ਤਰਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸੱਤ ਦਹਾਕਿਆਂ ਦੌਰਾਨ ਸੂਬੇ ਵਿਚ ਸਿੱਖਿਆ ਸੁਧਾਰ ਲਈ ਕਿਸੇ ਨੇ ਯਤਨ ਨਹੀ ਕੀਤੇ, ਸਗੋਂ ਕਾਨਵੈਂਟ ਅਤੇ ਮਾਡਲ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੇ ਮਾਪਿਆਂ ਤੇ ਵੱਡਾ ਅਰਥਿਕ ਬੋਝ ਪਿਆ ਹੈ। ਸਾਡੀ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਉੱਤਮ ਤੇ ਮਿਆਰੀ ਸਿੱਖਿਆ ਸਰਕਾਰੀ ਸਕੂਲਾਂ ਵਿਚ ਦੇ ਰਹੀ ਹੈ, ਜਿਸ ਦੀ ਸੁਰੂਆਤ ਹੋ ਚੁੱਕੀ ਹੈ। ਸਰਕਾਰੀ ਸਕੂਲਾਂ ਦੇ ਨਤੀਜੇ ਇਸ ਦੇ ਪ੍ਰਤੱਖ ਪ੍ਰਮਾਣ ਹਨ।

ਇਹ ਵੀ ਪੜ੍ਹੋ: ਮਾਛੀਵਾੜਾ ਸਾਹਿਬ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ

ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਿੱਖਿਆ ਲਈ ਸਾਧਨ ਤੇ ਵਾਤਾਵਰਣ ਮੁਹੱਇਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਅਧਿਆਪਕ ਤੇ ਸਟਾਫ ਬਹੁਤ ਮਿਹਨਤੀ ਹੈ, ਤੇ ਹੁਣ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਨੂੰ ਚੰਗੇ ਨਤੀਜਿਆ ਲਈ ਵਧਾਈ ਦਿਤੀ ਤੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਉਤਸ਼ਾਹਿਤ ਹੋਣ ਤੇ ਨਵੇ ਬਾਸਕਿਟਵਾਲ ਮੈਦਾਨ ਲਈ ਵਧਾਈ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement