ਤਲਵੰਡੀ ਸਾਬੋ 'ਚ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : May 19, 2023, 5:46 pm IST
Updated : May 19, 2023, 6:17 pm IST
SHARE ARTICLE
photo
photo

ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

 

ਤਲਵੰਡੀ ਸਾਬੋ : ਪਿੰਡ ਰਾਜਗੜ੍ਹ ਕੁੱਬੇ  'ਚ ਇਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਗੁਰਪ੍ਰੀਤ ਸਿੰਘ ਹੈ। ਉਸ ਨੇ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਜਦੋਂ ਕਿ ਆਸਪਾਸ ਦੇ ਲੋਕਾਂ ਅਤੇ ਨੌਜਵਾਨ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਗਈ।

ਇਸ ਸਬੰਧੀ ਉਸਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਗੁਰਪ੍ਰੀਤ ਸਿੰਘ ਨੇ ਦੋ ਵਾਰ ਫੌਜ ਵਿਚ ਭਰਤੀ ਲਈ ਅਪਲਾਈ ਕੀਤਾ ਸੀ। ਉਸ ਦੇ ਪਿਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ। ਜਿਸ ਕਾਰਨ ਉਹ ਆਪਣੇ ਚਾਚੇ ਦੇ ਘਰ ਰਹਿ ਰਿਹਾ ਸੀ। ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ। ਉਥੇ ਉਸ ਨੇ ਆਪਣੇ ਚੁਬਾਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਦੀ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement