26 ਮਈ ਨੂੰ ਮੋਗਾ ਰੈਲੀ ਵਿਚ ਸੂਬੇ ਭਰ 'ਚੋਂ ਹਜ਼ਾਰਾਂ ਕਿਸਾਨ ਕਰਨਗੇ ਸ਼ਮੂਲੀਅਤ

By : GAGANDEEP

Published : May 19, 2023, 8:18 pm IST
Updated : May 19, 2023, 8:18 pm IST
SHARE ARTICLE
photo
photo

ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦਾ ਨਾਅਰਾ ਬੁਲੰਦ ਕਰੇਗੀ ਰੈਲੀ

 

ਮੁਹਾਲੀ : ਕਿਰਤੀ ਕਿਸਾਨ ਯੂਨੀਅਨ ਵਲੋਂ ਹਰ ਖੇਤ ਤੱਕ ਨਹਿਰੀ ਅਤੇ ਹਰ ਘਰ ਤੱਕ ਸਾਫ਼ ਪੀਣ ਯੋਗ ਪਾਣੀ ਪਹੁੰਚਦਾ ਕਰਨ, ਕਿਸਾਨੀ ਦੀ ਕਰਜ਼ਾ-ਮੁਕਤੀ ਲਈ, ਕੁਦਰਤ ਅਤੇ ਵਾਤਾਵਰਣ ਪੱਖੀ ਤੇ ਹੰਢਣਸਾਰ ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰਵਾਉਣ, ਸਾਰੀ ਖੇਤੀ ਪੈਦਾਵਾਰ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐਮ.ਐਸ.ਪੀ. ’ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਆਬਾਦਕਾਰਾਂ ਨੂੰ ਉਜਾੜਨਾ ਬੰਦ ਕਰਕੇ ਮਾਲਕੀ ਹੱਕ ਦੇਣ ਅਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਆਦਿ ਮੰਗਾਂ ਨੂੰ ਲੈ ਕੇ ਮੋਗਾ ਵਿਖੇ 26 ਮਈ ਨੂੰ ਵਿਸ਼ਾਲ ਰੈਲੀ ਕਰਵਾਈ ਜਾਵੇਗੀ। ਇਸ ਰੈਲੀ 'ਚ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰਨਗੇ।

ਯੂਨੀਅਨ ਦੀ ਸੂਬਾ ਟੀਮ ਦੀ ਅਗਵਾਈ ਹੇਠ ਜ਼ਿਲ੍ਹਾ, ਬਲਾਕ ਅਤੇ ਪਿੰਡ ਇਕਾਈਆਂ ਨੇ ਇਸ ਰੈਲੀ ਦੀ ਸਫ਼ਲਤਾ ਲਈ ਜ਼ੋਰਦਾਰ ਤਿਆਰੀ ਮੁਹਿੰਮ ਵਿੱਢੀ ਹੋਈ ਹੈ। ਪ੍ਰਚਾਰ-ਪ੍ਰਾਪੇਗੰਡੇ ਲਈ ਘਰ-ਘਰ ਰੈਲੀ ਦਾ ਸੁਨੇਹਾ ਪਹੁੰਚਾਉਣ ਲਈ ਦੋ ਲੱਖ ਦੀ ਗਿਣਤੀ ’ਚ ਦੋ-ਵਰਕੀ, ਪੰਜਾਹ ਹਜ਼ਾਰ ਪੋਸਟਰ ਤੋਂ ਇਲਾਵਾ ਪਿੰਡਾਂ ’ਚ ਮੀਟਿੰਗਾਂ ਅਤੇ ਇਕੱਠ ਕਰਨ ਦਾ ਸਿਲਸਿਲਾ ਜਾਰੀ ਹੈ।

ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ  ਸੂਬਾ ਸਰਕਾਰਾਂ ਵਲੋਂ ਖੇਤੀ ਸੰਕਟ ਨੂੰ ਹੱਲ ਕਰਨ ਲਈ ਫ਼ਸਲੀ-ਵਿਭਿੰਨਤਾ ਦੇ ਦਾਅਵੇ ਮਹਿਜ ਕਾਗਜ਼ੀ ਇਸ਼ਤਿਹਾਰ ਬਣ ਕੇ ਰਹਿ ਗਏ ਹਨ। ਖੇਤੀ ਸੰਕਟ ਦੀ ਬੁਨਿਆਦੀ ਜੜ੍ਹ ਹਰੇ ਇਨਕਲਾਬ ਦੇ ਕਾਰਪੋਰੇਟ ਪੱਖੀ ਖੇਤੀ ਵਿਕਾਸ ਮਾਡਲ ਵਿਚ ਪਈ ਹੈ, ਜਿਸਨੇ ਅੱਜ ਕਿਸਾਨੀ ਦਾ ਵਾਲ-ਵਾਲ ਕਰਜ਼ਾਈ ਕਰਨ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਦਾ ਸੰਕਟ ਖੜਾ ਕਰ ਦਿਤਾ ਹੈ। ਇਸ ਮਾਡਲ ਨੂੰ ਆਤਮ-ਨਿਰਭਰ, ਜ਼ਹਿਰ ਮੁਕਤ ਕੁਦਰਤ ਪੱਖੀ ਅਤੇ ਲਾਭਕਾਰੀ ਖੇਤੀ ਮਾਡਲ ਨਾਲ ਬਦਲਣ ਦੀ ਲੋੜ ਹੈ ਪਰ ਅਜਿਹਾ ਕਰਨ ਤੋਂ ਘੇਸਲ ਵੱਟੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਨੇ ‘ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰੋ’ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਹੀ ਯੂਨੀਅਨ ਜਿਥੇ ਸਾਰੀ ਖੇਤੀ ਪੈਦਾਵਾਰ ਲਈ ਸਵਾਮੀਨਾਥਨ ਫਾਰਮੂਲੇ ਨਾਲ ਐਮ.ਐਸ.ਪੀ. ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਏ ਜਾਣ ਦੀ ਮੰਗ ਕਰ ਰਹੀ ਹੈ, ਉਥੇ ਨਾਲ ਹੀ ਪਾਣੀ ਦੀ ਸੰਭਾਲ ਅਤੇ ਪੜਾਅਵਾਰ ਜ਼ਹਿਰ ਮੁਕਤ ਖੇਤੀ ਵੱਲ ਵਧਣ ਅਤੇ ਕਰਜ਼ਾ ਮੁਕਤੀ ਦੀ ਸਰਕਾਰਾਂ ਤੋਂ ਮੰਗ ਵੀ ਕਰ ਰਹੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਪਾਣੀ ਦੇ ਸੰਕਟ ਦੇ ਹੱਲ ਲਈ ਅਜ ਲੋੜ ਹੈ ਕਿ ‘ਹਰ ਖੇਤ ਤੱਕ ਨਹਿਰੀ ਪਾਣੀ - ਹਰ ਘਰ ਤੱਕ ਪੀਣ ਯੋਗ ਸਾਫ਼ ਪਾਣੀ’ ਦਾ ਨਾਅਰਾ ਪਿੰਡ-ਪਿੰਡ, ਗਲੀ-ਮੁਹੱਲਿਆਂ ਤੱਕ ਆਮ ਲੋਕਾਂ ਦੀ ਆਵਾਜ਼ ਬਣਾਈ ਜਾਵੇ। ਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨਾਲ ਹੋਏ ਧੱਕੇ ਦਾ ਹੱਲ ਰਾਇਪੇਰੀਅਨ ਸਿਧਾਂਤ ਅਨੁਸਾਰ ਕਰਨ ਦੀ ਲੋੜ ਨੂੰ ਉਭਾਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਤਬਾਹ ਹੋ ਚੁੱਕੀ ਨਹਿਰੀ-ਵਿਵਸਥਾ ਨੂੰ ਜਿਥੇ ਮੁਰੰਮਤ ਕਰਕੇ ਮੁੜ ਬਹਾਲ ਕਰਨ ਦੀ ਲੋੜ ਹੈ ਉਥੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਵਿਵਸਥਾ ਦੇ ਜਾਲ ਦਾ ਹੋਰ ਵਿਸਥਾਰ ਕੀਤਾ ਜਾਣਾ ਅਤਿ ਲੋੜੀਂਦਾ ਹੈ।

ਯੂਨੀਅਨ ਬੀਤੇ ਸਮੇਂ ਤੋਂ ਇਸ ਗੱਲ ਲਈ ਯਤਨਸ਼ੀਲ ਹੈ। ਮੋਗਾ ਰੈਲੀ ਇਸ ਮੰਗ ਨੂੰ ਹੋਰ ਜ਼ੋਰ-ਸ਼ੋਰ ਨਾਲ ਬੁਲੰਦ ਕਰੇਗੀ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਗੁਜਰਾਤ ਦੇ ਰਸਤੇ ਤਾਂ ਪਾਕਿਸਤਾਨ ਨਾਲ ਵਪਾਰ ਕਰ ਰਹੀ ਹੈ ਪ੍ਰੰਤੂ ਪੰਜਾਬ ਤੋਂ ਸੜਕੀ ਲਾਂਘੇ ਰਾਹੀਂ ਪਾਕਿਸਤਾਨ ਨਾਲ ਵਪਾਰ ’ਤੇ ਪਾਬੰਦੀਆਂ ਮੜ੍ਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਲਾਂਘੇ ਖੋਲ੍ਹਣ ਦੀ ਮੰਗ ਕਰਦੇ ਹੋਏ ਕਿਹਾ ਕਿ ਜੇਕਰ ਕਣਕ-ਝੋਨੇ ਤੋਂ ਇਲਾਵਾ ਬਾਕੀ ਫ਼ਸਲਾਂ ਦੀ ਖਰੀਦ ਦਾ ਗਾਰੰਟੀ ਕਾਨੂੰਨ ਬਣ ਜਾਵੇ ਅਤੇ ਉਪਰੋਕਤ ਲਾਂਘਿਆਂ ਰਾਹੀਂ ਪੱਛਮ ਏਸ਼ੀਆ ਨਾਲ ਸੜਕੀ ਵਪਾਰ ਖੁੱਲ੍ਹ ਜਾਵੇ ਤਾਂ ਇਕੱਲੇ ਪੰਜਾਬ ਹੀ ਨਹੀਂ ਸਗੋਂ ਸਾਰੇ ਉੱਤਰੀ ਭਾਰਤ ਦੇ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਹੋ ਸਕਦਾ ਹੈ ਅਤੇ ਦੇਸ਼ ਦੀ ਸੰਕਟਗ੍ਰਸਤ ਆਰਥਿਕਤਾ ਨੂੰ ਵੀ ਠੁੰਮਣਾ ਮਿਲ ਸਕਦਾ ਹੈ। ਜੱਥੇਬੰਦੀ ਨੇ ਭਾਈ ਗੁਰਸ਼ਰਨ ਸਿੰਘ(ਮੰਨਾ ਸਿੰਘ) ਦੀ ਬੇਟੀ ਡਾ. ਨਵਸ਼ਰਨ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਈ.ਡੀ.ਵਲੋਂ ਪੁੱਛ ਗਿੱਛ ਕਰਨ ਦੇ ਨਾਂ ਹੇਠ ਤੰਗ ਪ੍ਰੇਸ਼ਾਨ ਕਰਨ ਦਾ ਸਖਤ ਨੋਟਿਸ ਲੈਂਦਿਆਂ  ਮੋਦੀ ਸਰਕਾਰ ਨੂੰ ਚੇਤਾਵਨੀ ਕਿ ਸਰਕਾਰ ਦੇ ਕਦਮ  ਦਾ ਕਿਰਤੀ ਕਿਸਾਨ ਯੂਨੀਅਨ ਜ਼ੋਰਦਾਰ ਵਿਰੋਧ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 26 ਮਈ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement