
Jalandhar Murder News : ਬਤੌਰ ਅਧਿਆਪਕ ਸੀ ਤਾਇਨਾਤ
Jalandhar Murder News : ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਇਕ ਨਿੱਜੀ ਕਾਲਜ ਦੇ ਹੋਸਟਲ ’ਚੋਂ ਲਾਸ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਕੇਵਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਹੁਲ ਪੁੱਤਰ ਦਲੀਪ ਚੰਦ ਵਾਸੀ ਬਡਰੋਪਾ, ਸਰਕਾਘਾਟ ਮੰਡੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਕਾਲਜ ’ਚ ਬਤੌਰ ਅਧਿਆਪਕ ਕੰਮ ਕਰ ਰਿਹਾ ਸੀ।
ਇਹ ਵੀ ਪੜੋ:Punjab News : ਡਾ.ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ
ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਕ ਲੜਕੀ ਨੇ ਰਾਹੁਲ ਦੇ ਪਿਤਾ ਨੂੰ ਫੋਨ ’ਤੇ ਦੱਸਿਆ ਕਿ ਰਾਹੁਲ ਦੀ ਤਬੀਅਤ ਠੀਕ ਨਹੀਂ ਹੈ ਤੇ ਉਨ੍ਹਾਂ ਨੂੰ ਉਸ ਨਾਲ ਗੱਲ ਕਰਨ ਲਈ ਕਿਹਾ। ਰਾਹੁਲ ਦੇ ਪਿਤਾ ਦਲੀਪ ਚੰਦ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਉਸ ਦੇ ਮੋਬਾਈਲ ’ਤੇ ਫੋਨ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਫੋਨ ਨਹੀਂ ਚੁੱਕਿਆ। ਉਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਸੋਚਿਆ ਕਿ ਰਾਹੁਲ ਸੌਂ ਗਿਆ ਹੋਵੇਗਾ ਪਰ ਜਦੋਂ ਸਵੇਰੇ 7 ਵਜੇ ਵੀ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਨਾਲ ਗੱਲ ਕੀਤੀ ਤੇ ਕਾਲਜ ਸਟਾਫ਼ ਨੂੰ ਰਾਹੁਲ ਦੇ ਕਮਰੇ ’ਚ ਭੇਜਿਆ, ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤੇ ਧੱਕਾ ਮਾਰਿਆ, ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਉਹ ਬਿਸਤਰੇ ’ਤੇ ਮ੍ਰਿਤਕ ਅਵਸਥਾ ’ਚ ਪਿਆ ਹੋਇਆ ਸੀ। ਏ. ਐੱਸ. ਆਈ. ਕੇਵਲ ਸਿੰਘ ਨੇ ਫ਼ਿਲਹਾਲ ਮ੍ਰਿਤਕ ਰਾਹੁਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from body of young man in college hostel in Jalandhar News in Punjabi, stay tuned to Rozana Spokesman)