Jalandhar Police: ਜਲੰਧਰ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਲ 11 ਲੋਕਾਂ ਨੂੰ ਕੀਤਾ ਗ੍ਰਿਫਤਾਰ
Published : May 19, 2024, 2:28 pm IST
Updated : May 19, 2024, 2:43 pm IST
SHARE ARTICLE
Jalandhar police arrested 11 people involved in robbery incidents
Jalandhar police arrested 11 people involved in robbery incidents

Jalandhar Police: ਸੋਨੇ ਦੇ ਗਹਿਣੇ ਅਤੇ ਹਥਿਆਰ ਕੀਤੇ ਬਰਾਮਦ

Jalandhar police arrested 11 people involved in robbery incidents :  ਜਲੰਧਰ ਪੁਲਿਸ ਨੇ ਹਰਿਆਣਾ, ਰਾਜਸਥਾਨ ਅਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਗਹਿਣਿਆਂ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਗਰੋਹ ਦੇ ਕੁੱਲ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਮਹਿੰਗੇ ਗਹਿਣੇ, ਹਥਿਆਰ ਅਤੇ ਵਾਰਦਾਤ ਵਿੱਚ ਵਰਤੇ ਗਏ ਬਾਈਕ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: Arvind Kejriwal : PM ਮੋਦੀ 'ਆਪ' ਨੂੰ ਕੁਚਲਣਾ ਚਾਹੁੰਦੀ, ਸਾਡੇ ਨੇਤਾਵਾਂ ਨੂੰ ਇਕ-ਇਕ ਕਰਕੇ...', ਅਰਵਿੰਦ ਕੇਜਰੀਵਾਲ ਦਾ ਵੱਡਾ ਇਲਜ਼ਾਮ

ਜਲੰਧਰ 'ਚ ਮੁਲਜ਼ਮਾਂ ਨੇ ਗਦਾਈਪੁਰ ਨੇੜੇ ਸਥਿਤ ਅਮਿਤ ਜਵੈਲਰਜ਼ ਅਤੇ ਸ੍ਰੀਨਾਥ ਜਵੈਲਰਜ਼ ਦੇ ਸ਼ੋਅਰੂਮ 'ਚੋਂ ਕਰੋੜਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ ਸਨ। ਪੁਲਿਸ ਨੇ ਮੁਲਜ਼ਮ ਨੂੰ ਜਲੰਧਰ ਦੇ ਰੇਰੂ ਪਿੰਡ ਨੇੜਿਓਂ ਕਾਬੂ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਪੰਜਾਬ, ਰਾਜਸਥਾਨ ਅਤੇ ਹਰਿਆਣਾ ਵਿੱਚ ਕਈ ਵਾਰਦਾਤਾਂ ਕਰ ਚੁੱਕੇ ਹਨ। ਫਿਲਹਾਲ ਪੁਲਸ ਨੇ ਦੋਸ਼ੀ ਦੀ ਪਛਾਣ ਨਹੀਂ ਦੱਸੀ ਹੈ।

ਇਹ ਵੀ ਪੜ੍ਹੋ: Air India Plane Fire News: 185 ਲੋਕਾਂ ਨੂੰ ਲੈ ਕੇ ਜਾ ਰਹੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ, ਮਚ ਗਈ ਭਗਦੜ 

ਸਪੈਸ਼ਲ ਸੈੱਲ ਦੀ ਟੀਮ ਨੇ ਜਾਲ ਵਿਛਾ ਕੇ ਕਾਬੂ ਕੀਤਾ
ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਪੈਸ਼ਲ ਸੈੱਲ ਦੀ ਟੀਮ ਪਿਛਲੇ ਕਾਫੀ ਸਮੇਂ ਤੋਂ ਉਕਤ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਕੱਲ੍ਹ ਟੀਮ ਨੂੰ ਸੂਚਨਾ ਮਿਲੀ ਸੀ ਕਿ ਰੇਰੂ ਨੇੜੇ ਉਕਤ ਮੁਲਜ਼ਮਾਂ ਦੀ ਗਤੀਵਿਧੀ ਦੇਖੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਮੁਲਜ਼ਮਾਂ ਦੇ ਖਿਲਾਫ ਜਾਲ ਵਿਛਾਇਆ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਪਹਿਲਾਂ ਸਿਰਫ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਹੋਰ ਦੋਸ਼ੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰ ਲਿਆ। ਜਲਦੀ ਹੀ ਸਿਟੀ ਪੁਲਿਸ ਦੇ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Jalandhar police arrested 11 people involved in robbery incidents , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement