
ਬੱਚੇ ਨੂੰ ਗੱਡੀ ਚਲਾਉਣੀ ਸਿਖਾ ਰਿਹਾ ਸੀ ਪਿਤਾ
Latest Batala News: ਗੁਰਦਾਸਪੁਰ - ਬਟਾਲਾ ਦੀ ਸਟਾਫ ਰੋਡ 'ਤੇ ਦੇਰ ਸ਼ਾਮ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਪਿਤਾ ਆਪਣੇ ਨਾਬਾਲਿਗ ਬੱਚੇ ਨੂੰ ਗੱਡੀ ਚਲਾਉਣੀ ਸਿਖਾ ਰਿਹਾ ਸੀ। ਵਾਹਨ ਚਲਾਉਣਾ ਸਿਖਾਉਂਦੇ ਸਮੇਂ ਅਚਾਨਕ ਗੱਡੀ ਦਾ ਬੈਲੈਂਸ ਵਿਗੜਨ ਗਿਆ ਅਤੇ ਗਲੀ ਵਿਚੋਂ ਪੈਦਲ ਜਾ ਰਹੇ ਮਾਂ-ਪੁੱਤ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਕਾਰਨ ਪਰਵਾਸੀ ਮਜੂਦਰ ਦੇ ਚਾਰ ਸਾਲਾ ਬੱਚੇ ਸ਼ੁਭਮ ਕੁਮਾਰ ਦੀ ਮੌਤ ਹੋ ਗਈ ਅਤੇ ਬੱਚੇ ਦੀ ਮਾਂ ਮੋਨੀ ਦੇਵੀ ਗੰਭੀਰ ਜ਼ਖਮੀ ਹੋ ਗਈ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੋਨੀ ਦੇਵੀ ਆਪਣੇ ਚਾਰ ਸਾਲਾਂ ਪੁੱਤਰ ਨਾਲ ਗਲੀ ਵਿਚੋਂ ਪੈਦਲ ਮੰਦਿਰ ਜਾ ਰਹੀ ਸੀ ਤਾਂ ਅਚਾਨਕ ਸਕਾਰਪੀਓ ਗੱਡੀ ਉਨ੍ਹਾਂ ਨਾਲ ਟਕਰਾ ਗਈ।
ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਨਾਬਾਲਗ ਬੱਚਾ ਚਲਾ ਰਿਹਾ ਸੀ ਜਿਹੜਾ ਕਿ ਅਜੇ ਗੱਡੀ ਚਲਾਉਣਾ ਸਿੱਖ ਰਿਹਾ ਸੀ। ਇਸ ਹਾਦਸੇ ਕਾਰਨ ਚਾਰ ਸਾਲਾਂ ਸ਼ੁਭਮ ਕੁਮਾਰ ਦੀ ਮੌਤ ਹੋ ਗਈ ਜਦੋਂ ਕਿ ਬੱਚੇ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਮੌਕੇ 'ਤੇ ਪਹੁੰਚੇ SHO ਯਾਦਵਿੰਦਰ ਸਿੰਘ ਨੇ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।