Lok Sabha Election: ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ
Published : May 19, 2024, 6:21 pm IST
Updated : May 19, 2024, 6:23 pm IST
SHARE ARTICLE
Notice issued to Hans Raj Hans on the complaint of Kisan Morcha Lok Sabha Election
Notice issued to Hans Raj Hans on the complaint of Kisan Morcha Lok Sabha Election

Lok Sabha Election: ਰਿਟਰਨਿੰਗ ਅਫਸਰ ਨੇ ਦੋ ਦਿਨਾਂ ਵਿੱਚ ਮੰਗਿਆ ਜਵਾਬ

Notice issued to Hans Raj Hans on the complaint of Kisan Morcha Lok Sabha Election: ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ  ਫ਼ਰੀਦਕੋਟ (09) ਸ੍ਰੀ ਵਿਨੀਤ ਕੁਮਾਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ । 

ਇਹ ਵੀ ਪੜ੍ਹੋ: Lok Sabha Election : ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਕੀਤਾ ਪਰਦਾਫਾਸ਼ 

ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ਤੇ “ਭੜਕਾਊ” ਸ਼ਬਦਾਵਲੀ ਸਬੰਧੀ ਲਿਖਤੀ ਤੌਰ ਤੇ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ । 

ਇਹ ਵੀ ਪੜ੍ਹੋ: Afghanistan News : ਅਫਗਾਨਿਸਤਾਨ 'ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਜ਼ਿਕਰਯੋਗ ਹੈ ਕਿ ਮੋਰਚੇ ਦੇ ਅਹੁਦੇਦਾਰਾਂ ਨੇ ਭਾਜਪਾ ਉਮੀਦਵਾਰ ਤੇ ਪਿੰਡ ਬੀਹਲੇਵਾਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਿਤ ਹੁੰਦਿਆਂ ਕਥਿਤ ਤੌਰ ਤੇ ਕਿਸਾਨਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਉਣ ਵਾਲੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ । ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਉਮੀਦਵਾਰ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਨਾਲ ਇਲਾਕੇ ਦੀ ਅਮਨ-ਸ਼ਾਂਤੀ ਵੀ ਭੰਗ ਹੋਣ ਦਾ ਖਦਸ਼ਾ ਹੈ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Notice issued to Hans Raj Hans on the complaint of Kisan Morcha Lok Sabha Election, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement