Punjab Weather: ਪੰਜਾਬ 'ਚ Heatwave ਦਾ ਰੈੱਡ ਅਲਰਟ, ਗਰਮੀ ਦਾ ਟੁੱਟੇਗਾ ਰਿਕਾਰਡ, ਮੌਸਮ ਵਿਭਾਗ ਨੇ ਕੀ ਕਿਹਾ? 
Published : May 19, 2024, 8:36 am IST
Updated : May 19, 2024, 8:36 am IST
SHARE ARTICLE
File Photo
File Photo

ਤਾਪਮਾਨ 47 ਡਿਗਰੀ ਨੂੰ ਕਰੇਗਾ ਪਾਰ   

Punjab Weather: ਚੰਡੀਗੜ੍ਹ - ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਹੈ।

ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ। ਮੌਸਮ ਵਿਭਾਗ ਨੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਪਾ ਦਿੱਤਾ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਪੰਜਾਬ ਵਿਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਅੱਗ ਲਗਾਉਣਾ ਸ਼ੁਰੂ ਕਰ ਦੇਵੇਗਾ। ਇਨ੍ਹਾਂ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ। ਨੌਤਪਾ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਪ੍ਰਭਾਵ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਗਰਮ ਰਹਿਣਗੇ।  

ਅੰਮ੍ਰਿਤਸਰ – ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਜਲੰਧਰ - ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ।

ਲੁਧਿਆਣਾ- ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ।
ਪਟਿਆਲਾ - ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਮੋਹਾਲੀ - ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement