
ਪਰਾਲੀ 'ਚ ਛੁਪਾ ਰੱਖੀ ਸੀ ਸ਼ਰਾਬ
Ludhiana News : ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 2 ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਸ਼ਰਾਬ ਅਤੇ ਹੈਰੋਇਨ ਬਰਾਮਦ ਕਰਕੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਭਾਊ ਵਾਸੀ ਪਿੰਡ ਦੇਤਵਾਲ ਅਤੇ ਪਲਵਿੰਦਰ ਸਿੰਘ ਉਰਫ ਭਿੰਦਾ ਵਾਸੀ ਗੋਖੂਵਾਲ ਮਹਿਤਪੁਰ ਵਜੋਂ ਹੋਈ ਹੈ।
ਪੁਲੀਸ ਨੇ ਮੁਲਜ਼ਮਾਂ ਕੋਲੋਂ 300 ਸ਼ਰਾਬ ਦੀਆਂ ਬੋਤਲਾਂ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਦਾਖਾ ਅਤੇ ਸਿੱਧਵਾਂ ਬੇਟ ਵਿੱਚ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਪਰਾਲੀ 'ਚ ਛੁਪਾ ਰੱਖੀ ਸੀ ਸ਼ਰਾਬ
ਥਾਣਾ ਦਾਖਾ ਦੇ ਏਐਸਆਈ ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਲਖਵਿੰਦਰ ਸਿੰਘ ਵੱਡੇ ਪੱਧਰ ’ਤੇ ਸ਼ਰਾਬ ਤਸਕਰੀ ਦਾ ਧੰਦਾ ਕਰਦਾ ਹੈ। ਜੋ ਕਿ ਨੇੜਲੇ ਪਿੰਡਾਂ ਨੂੰ ਸ਼ਰਾਬ ਸਪਲਾਈ ਕਰਦਾ ਹੈ। ਇਸ ਸਮੇਂ ਵੀ ਮੁਲਜ਼ਮਾਂ ਨੇ ਵੱਡੀ ਪੱਧਰ ’ਤੇ ਸ਼ਰਾਬ ਲਿਆ ਕੇ ਪਰਾਲੀ ਵਿੱਚ ਛੁਪਾ ਕੇ ਰੱਖੀ ਹੋਈ ਸੀ। ਜਿਸ ਨੂੰ ਦੋਸ਼ੀ ਨੇ ਹਨੇਰੇ 'ਚ ਸਪਲਾਈ ਕਰਨਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ ਪੁਲਿਸ ਨੇ 300 ਬੋਤਲਾਂ ਸ਼ਰਾਬ ਬਰਾਮਦ ਕੀਤੀ।
ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ ਮੁਲਜ਼ਮ
ਥਾਣਾ ਸਿੱਧਵਾਂ ਬੇਟ ਦੇ ਏਐਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਕਿਸ਼ਨਪੁਰਾ ਚੌਕ ਵਿੱਚ ਨਾਕਾਬੰਦੀ ਕਰਕੇ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਲਵਿੰਦਰ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ। ਜੋ ਸਿੱਧਵਾਂ ਬੇਟ ਅਤੇ ਆਸਪਾਸ ਦੇ ਪਿੰਡਾਂ ਵਿੱਚ ਹੈਰੋਇਨ ਵੇਚਦਾ ਹੈ।
ਇਸ ਸਮੇਂ ਉਹ ਹੈਰੋਇਨ ਦੀ ਸਪਲਾਈ ਲਈ ਕੇਦੀ ਰਾਊਵਾਲ ਆਦਿ ਪਿੰਡਾਂ ਤੋਂ ਨਹਿਰੀ ਰਸਤੇ ਸਿੱਧਵਾਂ ਬੇਟ ਵੱਲ ਆ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਕਾਬੂ ਕਰ ਲਿਆ, ਜਿਸ ਦੌਰਾਨ ਪੁਲਸ ਨੇ 20 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਥਾਣਾ ਸਿੱਧਵਾਂ ਬੇਟ 'ਚ ਮਾਮਲਾ ਦਰਜ ਕਰ ਲਿਆ।