India vs Pak tension: ਪਾਕਿਸਤਾਨ ਨੇ ਦਰਬਾਰ ਸਾਹਿਬ ਨੂੰ ਬਣਾਇਆ ਸੀ ਨਿਸ਼ਾਨਾ : ਭਾਰਤੀ ਫ਼ੌਜ

By : PARKASH

Published : May 19, 2025, 11:48 am IST
Updated : May 19, 2025, 11:48 am IST
SHARE ARTICLE
India vs Pak tension: Pakistan had targeted Darbar Sahib: Indian Army
India vs Pak tension: Pakistan had targeted Darbar Sahib: Indian Army

India vs Pak tension: ਭਾਰਤੀ ਰੱਖਿਆ ਪ੍ਰਣਾਲੀ ਨੇ ਡਰੋਨ ਹਮਲੇ ਤੇ ਹੋਰ ਤਰ੍ਹਾਂ ਦੇ ਹਵਾਈ ਹਮਲਿਆਂ ਨੂੰ ਕੀਤਾ ਨਾਕਾਮ 

 

Pakistan had targeted Darbar Sahib: ਅਪਣੀ ਬਹਾਦਰੀ ਦੀ ਮਿਸਾਲ ਪੇਸ਼ ਕਰਦੇ ਹੋਏ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਹੋਏ ਟਕਰਾਅ ਦੌਰਾਨ ਭਾਰਤ ਦੇ ਸਰਹੱਦੀ ਰਾਜਾਂ ਦੇ ਕਈ ਸ਼ਹਿਰਾਂ ਦੀ ਰੱਖਿਆ ਕੀਤੀ, ਜਿਸ ਵਿਚ ਡਰੋਨ ਹਮਲੇ ਅਤੇ ਹੋਰ ਤਰ੍ਹਾਂ ਦੇ ਹਵਾਈ ਹਮਲਿਆਂ ਹੋਏ ਜਿਨ੍ਹਾਂ ਨੂੰ ਨਾਗਰਿਕ ਸਥਾਪਨਾਵਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਹੀ ਤਬਾਹ ਕਰ ਦਿੱਤਾ ਗਿਆ। ਭਾਰਤੀ ਫ਼ੌਜ ਦੇ ਹਵਾਈ ਰੱਖਿਆ ਪ੍ਰਣਾਲੀਆਂ ਨੇ ਪਾਕਿਸਤਾਨ ਦੇ ਹਮਲੇ ਨੂੰ ਨਾਕਾਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

ਫ਼ੌਜ ਨੇ ਸੋਮਵਾਰ ਨੂੰ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਿਸ ਵਿੱਚ ਦਿਖਾਇਆ ਗਿਆ ਕਿ ਕਿਵੇਂ ਆਕਾਸ਼ ਮਿਜ਼ਾਈਲ ਪ੍ਰਣਾਲੀ, ਐਲ-70 ਹਵਾਈ ਰੱਖਿਆ ਤੋਪ ਸਮੇਤ ਭਾਰਤੀ ਹਵਾਈ ਰੱਖਿਆ ਪ੍ਰਣਾਲੀਆਂ ਨੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਅਤੇ ਪੰਜਾਬ ਦੇ ਸ਼ਹਿਰਾਂ ਨੂੰ ਪਾਕਿਸਤਾਨੀ ਮਿਜ਼ਾਈਲ ਅਤੇ ਡਰੋਨ ਹਮਲਿਆਂ ਤੋਂ ਬਚਾਇਆ। 15ਵੀਂ ਇਨਫੈਂਟਰੀ ਡਿਵੀਜ਼ਨ ਦੇ ਜੀਓਸੀ (ਜਨਰਲ ਅਫ਼ਸਰ ਕਮਾਂਡਿੰਗ) ਮੇਜਰ ਜਨਰਲ ਕਾਰਤਿਕ ਸੀ. ਸ਼ੇਸ਼ਾਦਰੀ ਨੇ ਕਿਹਾ ਕਿ ਭਾਰਤੀ ਫ਼ੌਜ ਨੂੰ ਪਾਕਿਸਤਾਨ ਵਲੋਂ ਇੱਥੇ ਰਿਹਾਇਸ਼ ਇਲਾਕਿਆਂ ਦੇ ਨਾਲ-ਨਾਲ ਉਨ੍ਹਾਂ ਦੇ ਫ਼ੌਜੀ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਖ਼ਦਸ਼ਾ ਸੀ, ਜਿਸ ਵਿੱਚ ਦਰਬਾਰ ਸਾਹਿਬ ਵਰਗੇ ਧਾਰਮਿਕ ਸਥਾਨ ਵੀ ਸ਼ਾਮਲ ਹਨ, ਜੋ ਕਿ ਖੁਫ਼ੀਆ ਜਾਣਕਾਰੀ ਅਨੁਸਾਰ ਮੁੱਖ ਨਿਸ਼ਾਨਾ ਸੀ। 

ਮੇਜਰ ਜਨਰਲ ਸ਼ੇਸ਼ਾਦਰੀ ਨੇ ਕਿਹਾ, ‘‘ਇਹ ਜਾਣਦੇ ਹੋਏ ਕਿ ਪਾਕਿ ਫ਼ੌਜ ਕੋਲ ਕੋਈ ਸਟੀਕ ਨਿਸ਼ਾਨਾ ਨਹੀਂ ਸੀ, ਸਾਨੂੰ ਅੰਦਾਜ਼ਾ ਸੀ ਕਿ ਉਹ ਭਾਰਤੀ ਫ਼ੌਜੀ ਸਥਾਪਨਾਵਾਂ, ਧਾਰਮਿਕ ਸਥਾਨਾਂ ਸਮੇਤ ਨਾਗਰਿਕ ਇਲਾਕਿਆਂ ਨੂੰ ਨਿਸ਼ਾਨਾ ਬਣਾਉਣਗੇ। ਦਰਬਾਰ ਸਾਹਿਬ ਇਨ੍ਹਾਂ ’ਚੋਂ ਸਭ ਤੋਂ ਪ੍ਰਮੁੱਖ ਸੀ। ਅਸੀਂ ਦਰਬਾਰ ਸਾਹਿਬ ਨੂੰ ਸਮੁੱਚੀ ਹਵਾਈ ਰੱਖਿਆ ਕਵਰ ਪ੍ਰਦਾਨ ਕਰਨ ਲਈ ਵਾਧੂ ਆਧੁਨਿਕ ਹਵਾਈ ਰੱਖਿਆ ਪ੍ਰਣਾਲੀਆਂ ਨੂੰ ਜੁਟਾਇਆ।’’ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਵਿੱਚ ਡਰੋਨ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਸ਼ਾਮਲ ਸਨ, ਜਿਨ੍ਹਾਂ ਨੂੰ ਫ਼ੌਜ ਦੇ ਜਵਾਨਾਂ ਨੇ ‘ਨਾਕਾਮ’ ਕਰ ਦਿਤਾ, ਜੋ ਅਜਿਹੀਆਂ ਸਥਿਤੀਆਂ ਅਤੇ ਹਮਲਿਆਂ ਲਈ ਤਿਆਰ ਸਨ। 

ਸ਼ੇਸ਼ਾਦਰੀ ਨੇ ਕਿਹਾ, ‘‘8 ਮਈ ਦੀ ਸਵੇਰ ਨੂੰ ਹਨੇਰੇ ਦੇ ਸਮੇਂ, ਪਾਕਿਸਤਾਨ ਨੇ ਮਨੁੱਖ ਰਹਿਤ ਹਵਾਈ ਹਥਿਆਰਾਂ, ਮੁੱਖ ਤੌਰ ’ਤੇ ਡਰੋਨ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਇੱਕ ਵੱਡਾ ਹਵਾਈ ਹਮਲਾ ਕੀਤਾ। ਅਸੀਂ ਪੂਰੀ ਤਰ੍ਹਾਂ ਤਿਆਰ ਸੀ ਜਿਵੇਂ ਕਿ ਅਸੀਂ ਇਸਦਾ ਅੰਦਾਜ਼ਾ ਲਗਾਇਆ ਸੀ, ਅਤੇ ਸਾਡੇ ਬਹਾਦਰ ਅਤੇ ਚੌਕਸ ਫ਼ੌਜ ਦੇ ਹਵਾਈ ਰੱਖਿਆ ਪਣਾਲੀ ਨੇ ਪਾਕਿਸਤਾਨ ਫ਼ੌਜ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਅਤੇ ਦਰਬਾਰ ਸਾਹਿਬ ਵੱਲ ਨਿਸ਼ਾਨਾ ਬਣਾਏ ਗਏ ਸਾਰੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗ ਦਿੱਤਾ। ਇਸ ਤਰ੍ਹਾਂ, ਸਾਡੇ ਪਵਿੱਤਰ ਦਰਬਾਰ ਸਾਹਿਬ ’ਤੇ ਇੱਕ ਵੀ ਝਰੀਟ ਨਹੀਂ ਆਉਣ ਦਿੱਤੀ।’’

(For more news apart from Indian army Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement