
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਕਾਫੀ ਸਮੇਂ ਤੋਂ ਪਿਆ ਸੀ ਖ਼ਾਲੀ
Punjabi University VC: ਪੰਜਾਬ ਸਰਕਾਰ ਨੇ ਪ੍ਰੋਫ਼ੈਸਰ ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਅੱਜ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਜਾਰੀ ਕੀਤੇ ਤੇ ਵੀਸੀ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਸੀ। ਇਸ ਤੋਂ ਪਹਿਲਾਂ ਵਾਲੇ ਵਾਈਸ ਚਾਂਸਲਰ ਡਾ. ਅਰਵਿੰਦ ਵੀ ਆਇਸ਼ਰ ਸੰਸਥਾ ਨਾਲ ਸਬੰਧਤ ਰਹੇ ਹਨ। ਦੱਸਣਯੋਗ ਹੈ ਕਿ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਵਿਚ ਜੀਐਨਡੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਕੋਲ ਵਾਧੂ ਚਾਰਜ ਹੈ।