Traffic police News: ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਚੰਗਾ ਵਿਵਹਾਰ ਲਈ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ
Published : May 19, 2025, 7:46 pm IST
Updated : May 19, 2025, 7:46 pm IST
SHARE ARTICLE
Traffic police News: Traffic police personnel honored for good behavior towards traffic rule violators
Traffic police News: Traffic police personnel honored for good behavior towards traffic rule violators

ਏਡੀਜੀਪੀ ਰਾਏ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

Traffic police News: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ  ਸਨਮਾਨਿਤ ਕੀਤਾ।

ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਇੰਚਾਰਜ ਟਰੈਫਿਕ ਸਟਾਫ ਬਟਾਲਾ ਇੰਸਪੈਕਟਰ ਸੁਰਿੰਦਰ ਸਿੰਘ, ਉਨ੍ਹਾਂ ਦੇ ਟੀਮ ਮੈਂਬਰ ਏ.ਐਸ.ਆਈ. ਰਣਜੀਤ ਸਿੰਘ, ਏ.ਐਸ.ਆਈ. ਸੁਖਵਿੰਦਰ ਸਿੰਘ ਅਤੇ ਹੋਮ ਗਾਰਡ ਸ਼ਮਸ਼ੇਰ ਸਿੰਘ ਸ਼ਾਮਲ ਹਨ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟਰੈਫਿਕ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਮਿਸਾਲੀ ਆਚਰਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਅਤੇ ਨਕਦ ਇਨਾਮ ਭੇਟ ਕੀਤੇ।

ਇਹ ਪਹਿਲਕਦਮੀ ਉਸ ਸਮੇਂ ਸੁਰਖੀਆਂ ਵਿੱਚ ਆਈ, ਜਦੋਂ ਇੱਕ ਵਾਇਰਲ ਵੀਡੀਓ ਸਾਹਮਣੇ ਆਈ , ਜਿਸ ਵਿੱਚ ਟਰੈਫਿਕ ਪੁਲਿਸ ਮੁਲਾਜ਼ਮ ਉਲੰਘਣਾ ਕਰਨ ਵਾਲੇ ਵਿਅਕਤੀ , ਜਿਸਨੇ ਆਪਣੀ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ,  ਨਾਲ ਬੜੀ ਹਲੀਮੀ ਨਾਲ ਗੱਲਬਾਤ ਕਰ ਰਹੇ ਸਨ।  ਹੈਰਾਨੀ ਜਨਕ ਗੱਲ ਇਹ ਸੀ ਕਿ ਡਰਾਇਵਰ ਦਾ ਚਲਾਨ ਕਰਨ ਦੀ ਬਜਾਏ, ਅਧਿਕਾਰੀਆਂ ਨੇ ਉਸ  ਨੂੰ ਬੜੀ ਨਿਮਰਤਾ ਨਾਲ ਅਜਿਹੀਆਂ ਉਲੰਘਣਾਵਾਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਸਮਝਾਇਆ ਅਤੇ ਦੱਸਿਆ ਕਿ ਕਿਵੇਂ ਲਾਪਰਵਾਹੀ ਨਾਲ ਕੀਤੀ ਪਾਰਕਿੰਗ ਘਾਤਕ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ।

ਉਨ੍ਹਾਂ ਨੇ ਡਰਾਇਵਰ ਨੂੰ ਇਸ ਵਾਰ ਇਹ ਚੇਤਾਵਨੀ ਦੇ ਕੇ ਛੱਡ ਦਿੱਤਾ ਕਿ ਅਜਿਹੇ ਅਪਰਾਧ ਵਾਰ-ਵਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਟੀਮ ਦੇ ਵਿਵਹਾਰ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, ‘‘ਮੈਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਬੜੀ ਹਮਦਰਦੀ ਤੇ ਸੁਚੱਜਤਾ ਨਾਲ ਮੌਕਾ ਸੰਭਾਲਣ ਦੇ ਤਰੀਕੇ ਤੋਂ ਪ੍ਰਭਾਵਿਤ ਹੋਇਆ ਹਾਂ। ਅਸੀਂ ਪੰਜਾਬ ਭਰ ਦੇ ਸਾਰੇ ਟਰੈਫਿਕ ਕਰਮਚਾਰੀਆਂ ਨੂੰ ਅਜਿਹੀ ਦੋਸਤਾਨਾ ਪਹੁੰਚ ਅਪਣਾਉਣ ਲਈ ਜਾਗਰੂਕ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜੁਰਮਾਨੇ ਦੇ ਡਰੋਂ ਨਹੀਂ ਸਗੋਂ ਜਾਗਰੂਕਤਾ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।’’

ਇੰਸਪੈਕਟਰ ਸੁਰਿੰਦਰ ਸਿੰਘ ਨੇ ਟੀਮ ਵੱਲੋਂ ਬੋਲਦਿਆਂ, ਇਸ ਮਾਣ-ਸਨਮਾਨ ਲਈ ਧੰਨਵਾਦ ਕੀਤਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਹਨਾਂ ਕਿਹਾ, ‘‘ਸਾਡਾ ਉਦੇਸ਼ ਡਰਾਈਵਰਾਂ ਨੂੰ ਉਲੰਘਣਾਵਾਂ ਦੇ ਨਤੀਜਿਆਂ ਬਾਰੇ ਸਮਝਾਉਣਾ ਹੈ, ਨਾ ਕਿ ਸਿਰਫ਼ ਉਨ੍ਹਾਂ ਨੂੰ ਸਜ਼ਾ ਦੇਣਾ,’’।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement