ਫਗਵਾੜਾ ਦਾ ਰਹਿਣ ਵਾਲਾ ਸੀ ਨੌਜਵਾਨ
ਫਗਵਾੜਾ: ਫਗਵਾੜਾ ਸ਼ਹਿਰ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ ਦੇ ਮੁਹੱਲਾ ਭਗਤਪੁਰਾ ਦੇ ਰਹਿਣ ਵਾਲੇ ਇੱਕ 17 ਸਾਲਾ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਵਿਸ਼ਾਲ ਬੀਤੀ ਰਾਤ ਆਪਣੇ ਦੋਸਤਾਂ ਦੇ ਨਾਲ ਹਿਮਾਚਲ ਮਹਾਦੇਵ ਕਲੇਸ਼ਵਰ ਸਥਾਨ ਤੇ ਗਿਆ ਸੀ ਅਤੇ ਉਸਨੇ ਅੱਜ ਸਵੇਰੇ ਹੀ ਹਿਮਾਚਲ ਤੋਂ ਸੋਸ਼ਲ ਮੀਡੀਆ ਤੇ ਆਪਣੀ ਸਟੋਰੀ ਵੀ ਸਾਂਝੀ ਕੀਤੀ ਸੀ ਜਿਸ ਵਿੱਚ ਸਭ ਕੁਝ ਠੀਕ ਹੋਣ ਦਾ ਅਹਿਸਾਸ ਹੋ ਰਿਹਾ ਸੀ। ਪਰ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਕੁਝ ਹੀ ਸਮੇਂ ਬਾਅਦ ਪਰਿਵਾਰ ਨੂੰ ਹਿਮਾਚਲ ਪੁਲਿਸ ਵੱਲੋਂ ਫੋਨ ਆਉਂਦਾ ਹੈ ਕਿ ਉਹਨਾਂ ਦੇ ਪੁੱਤਰ ਵਿਸ਼ਾਲ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ।
ਖਬਰ ਸੁਣਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਘਰ ਦਾ ਮਾਹੌਲ ਗਮਗੀਨ ਹੋ ਗਿਆ ਪੁਲਿਸ ਮੁਤਾਬਿਕ ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਹਜੇ ਤੱਕ ਸਪਸ਼ਟ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਪਰ ਹਿਮਾਚਲ ਪੁਲਿਸ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਵਿਸ਼ਾਲ ਦੇ ਨਾਲ ਗਏ ਸਾਥੀਆਂ ਨਾਲ ਸੰਪਰਕ ਨਹੀਂ ਹੋ ਰਿਹਾ। ਪਰਿਵਾਰ ਪ੍ਰਸ਼ਾਸਨ ਪਾਸੋਂ ਇਹ ਘਟਨਾ ਨੂੰ ਲੈ ਕੇ ਗਹਿਰਾਈ ਨਾਲ ਜਾਂਚ ਦੀ ਮੰਗ ਕਰ ਰਹੇ ਹਨ।
