ਲਾਲੜੂ ਅਤੇ ਡੇਰਾਬੱਸੀ ਨਗਰ ਕੌਂਸਲਾਂ ਵਿੱਚ ਇੱਕ-ਇੱਕ ਉਮੀਦਵਾਰ ਬਿਨਾਂ ਮੁਕਾਬਲਾ ਚੁਣਿਆ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: 26 ਮਈ ਨੂੰ ਹਨ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਮਗਰੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਕੁੱਲ 695 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਹਲਕਾ-ਵਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੋਹਾਲੀ ਵਿੱਚ ਵਾਰਡ ਨੰਬਰ 1 ਤੋਂ 50 ਤੱਕ ਕੁੱਲ 84 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲਈਆਂ ਹਨ, ਜਿਸ ਤੋਂ ਬਾਅਦ 227 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਨਗਰ ਕੌਂਸਲ ਡੇਰਾਬੱਸੀ ਵਿੱਚ 69 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ। ਵਾਰਡ ਨੰਬਰ 19 ਤੋਂ ਇੱਕ ਉਮੀਦਵਾਰ ਬਿਨਾਂ ਮੁਕਾਬਲਾ ਚੁਣਿਆ ਗਿਆ, ਜਦਕਿ ਬਾਕੀ 18 ਵਾਰਡਾਂ ਲਈ 79 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਨਗਰ ਕੌਂਸਲ ਕੁਰਾਲੀ ਵਿੱਚ 16 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, ਜਿਸ ਨਾਲ 17 ਵਾਰਡਾਂ ਲਈ 77 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਨਗਰ ਕੌਂਸਲ ਨਵਾਂ ਗਾਉਂ ਵਿੱਚ 47 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, ਜਿਸ ਨਾਲ 21 ਵਾਰਡਾਂ ਲਈ 87 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਨਗਰ ਕੌਂਸਲ ਜ਼ੀਰਕਪੁਰ ਵਿੱਚ 88 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, ਜਿਸ ਤੋਂ ਬਾਅਦ 31 ਵਾਰਡਾਂ ਲਈ 124 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਨਗਰ ਕੌਂਸਲ ਲਾਲੜੂ ਵਿੱਚ 46 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ। ਵਾਰਡ ਨੰਬਰ 9 ਤੋਂ ਇੱਕ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਘੋਸ਼ਿਤ ਕੀਤਾ ਗਿਆ, ਜਦਕਿ ਬਾਕੀ 16 ਵਾਰਡਾਂ ਲਈ 61 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਸੇ ਤਰ੍ਹਾਂ ਨਗਰ ਕੌਂਸਲ ਬਨੂੜ ਵਿੱਚ 14 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ, ਜਿਸ ਨਾਲ 13 ਵਾਰਡਾਂ ਲਈ 40 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
