ਸਰਕਾਰੀ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਸੀ ਸਾਜ਼ਿਸ਼
ਅੰਮ੍ਰਿਤਸਰ: ਇੱਕ ਵੱਡੀ ਸਫ਼ਲਤਾ ਤਹਿਤ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧ ਰੱਖਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰੇਨੇਡ ਪੰਜਾਬ ਵਿੱਚ ਅਮਨ-ਕਾਨੂੰਨ ਅਤੇ ਸ਼ਾਂਤੀ ਨੂੰ ਭੰਗ ਕਰਨ ਲਈ ਸਰਕਾਰੀ ਸੰਸਥਾਵਾਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ।
ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਕਸਪਲੋਸਿਵ ਸਬਸਟੈਂਸ ਐਕਟ (ਵਿਸਫੋਟਕ ਪਦਾਰਥ ਐਕਟ) ਅਤੇ ਬੀ.ਐਨ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਸ ਨੈੱਟਵਰਕ ਨਾਲ ਜੁੜੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧਾਂ ਦਾ ਸਫ਼ਾਇਆ ਕਰਨ ਅਤੇ ਪੂਰੇ ਸੂਬੇ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕਨਿੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
