ਖ਼ਬਰਾਂ |

ਤਾਜ਼ਾ |

ਜਸਵੀਰ ਸਿੰਘ ਗੜ੍ਹੀ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ
Published : May 19, 2026, 6:49 pm IST
Updated : May 19, 2026, 8:16 pm IST
SHARE ARTICLE
Jasvir Singh Garhi met the Chairman of the National Commission for Scheduled Castes.
Jasvir Singh Garhi met the Chairman of the National Commission for Scheduled Castes.

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦਾ ਮਾਮਲਾ

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ (ਨਵੀਂ ਦਿੱਲੀ) ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚ ਇਨ੍ਹਾਂ ਦੀ ਲਗਾਤਾਰ ਵਰਤੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ), ਅਨੁਛੇਦ 17 (ਛੂਤਛਾਤ ਦਾ ਖਾਤਮਾ), ਅਤੇ ਅਨੁਛੇਦ 21 (ਸਨਮਾਨ ਨਾਲ ਰਹਿਣ ਦਾ ਅਧਿਕਾਰ) ਦੀ ਸਿੱਧੀ ਉਲੰਘਣਾ ਕਰਦੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਮੁੱਖ ਤੌਰ ਤੇ  ਸਾਰੇ ਇਤਰਾਜ਼ਯੋਗ ਸ਼ਬਦਾਂ ਨੂੰ ਜਨਗਣਨਾ ਫਾਰਮੈਟ ਅਤੇ ਸਵੈ-ਗਣਨਾ ਪੋਰਟਲ ਤੋਂ ਤੁਰੰਤ ਹਟਾ ਹਟਾਉਣ ਸਬੰਧੀ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਉਪਾਅ ਸੁਝਾਏ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement