
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 16 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਲੈਣ ਲਈ ਪਿਛਲੇ ਕਈ ਦਿਨਾਂ ਤੋਂ ਬਾਘਾਪੁਰਾਣਾ ....
ਬਾਘਾਪੁਰਾਣਾ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 16 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਲੈਣ ਲਈ ਪਿਛਲੇ ਕਈ ਦਿਨਾਂ ਤੋਂ ਬਾਘਾਪੁਰਾਣਾ ਡਵੀਜ਼ਨ ਮੂਹਰੇ ਧਰਨਾ ਲਗਾਇਆ ਜਾ ਰਿਹਾ ਹੈ ਉਕਤ ਜੱਥੇਬੰਦੀ ਵਲੋਂ ਅੱਜ ਵੀ ਬਲਾਕ ਪ੍ਰਧਾਨ ਗੁਰਦਾਸ ਸਿੰਘ ਦੀ ਅਗਵਾਈ ਵਿਚ ਪੰਜਵੇਂ ਦਿਨ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਾ ਕੇ ਨਾਅਰੇਬਾਜੀ ਕਰਦਿਆਂ ਜੰਮ ਪ੍ਰਦਰਸ਼ਨ ਕੀਤਾ।
ਉਨਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਜੋ 20 ਜੂਨ ਤੋਂ ਰੋਜਾਨਾ ਅੱਠ ਘੰਟੇ ਬਿਜਲੀ ਸਪਲਾਈ ਨਿਰਵਿਘਨ ਦੇਣ ਦੇ ਐਲਾਨ ਕੀਤੇ ਜਾ ਰਹੇ ਹਨ, ਪਰ ਪੰਜਾਬ ਵਿਚ ਭਰਵੀਂ ਬਾਰਿਸ਼ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਚਾਰ ਘੰਟੇ ਦੀ ਬਿਜਲੀ ਸਪਲਾਈ ਵੀ ਪੁਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਖੇਤਾਂ ਨੂੰ ਤਿਆਰ ਕਰਨ ਵਿਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ।
ਉਨਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦੀਆਂ ਸਿਰ ਚੜੀਆਂ ਪੰਡਾਂ ਤੋਂ ਦੁਖੀ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 16 ਘੰਟੇ ਨਿਰਵਿਘਨ ਸਪਲਾਈ ਲੈਣ ਲਈ 19 ਜੂਨ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਦਿੱਤੇ ਜਾ ਰਹੇ ਧਰਨੇ ਵਿਚ ਵੀ ਬਾਘਾਪੁਰਾਣਾ ਤੋਂ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਅੱਜ ਦੇ ਧਰਨੇ ਵਿਚ ਨਿਰਭੈ ਸਿੰਘ, ਅਜੀਤ ਸਿੰਘ, ਸੋਹਣ ਸਿੰਘ, ਜਗਦੀਪ ਸਿੰਘ, ਹਰਮੰਦਰ ਸਿੰਘ, ਗੁਰਤੇਜ ਸਿੰਘ, ਹਰਵੰਤ ਸਿੰਘ, ਬਲਵਿੰਦਰ ਸਿੰਘ, ਸੁਖਜੀਤ ਸਿੰਘ ਆਦਿ ਹਾਜਰ ਸਨ।