
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਸਾਂਝੇ ਦੀ ਲੋੜ ਹੈ।ਰਾਜ ਵਿਚ ਜਿਥੇ ਹਰ ਵਿਭਾਗ ...
ਹੁਸ਼ਿਆਰਪੁਰ, ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਸਾਂਝੇ ਦੀ ਲੋੜ ਹੈ।ਰਾਜ ਵਿਚ ਜਿਥੇ ਹਰ ਵਿਭਾਗ ਵਲੋਂ ਆਪੋ-ਆਪਣੇ ਪੱਧਰ 'ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਉਥੇ ਲੋਕਾਂ ਨੂੰ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੁਦ ਵੀ ਜਾਗਰੂਕ ਹੋਣਾ ਚਾਹੀਦਾ ਹੈ। ਉਹ ਅੱਜ ਸੋਸ਼ਲ ਵੈਲਫ਼ੇਅਰ ਅਤੇ ਅਵੇਅਰਨੈਸ ਸੁਸਾਇਟੀ ਵਲੋਂ ਜੀ.ਐਨ. ਇਨਫੋਟੈਕ ਦੇ ਸਹਿਯੋਗ ਨਾਲ ਵਾਤਾਵਰਣ ਦਿਵਸ ਨੂੰ ਸਮਰਪਤ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ ਅਤੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੱਢ ਵੀ ਉਨ੍ਹਾਂ ਦੇ ਨਾਲ ਸਨ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਵੀ ਆਪਣੇ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਮੁੱਖ ਭੂਮਿਕਾਵਾਂ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨੁੱਖ ਦੀ ਅਣਗਹਿਲੀ ਕਾਰਨ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਜਿਸ ਦਾ ਅੰਦਾਜ਼ਾ ਹੁਣ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਧਰਤੀ ਹੇਠਾਂ ਪਾਣੀ ਦੇ ਡਿੱਗ ਰਹੇ ਪੱਧਰ ਤੋਂ ਲਗਾਇਆ ਜਾ ਸਕਦਾ ਹੈ। ਇਸ ਮੌਕੇ ਗੁਰਦੀਪ ਕੌਰ, ਰਾਮ ਦਾਸ, ਵਿਜੇ ਕੁਮਾਰ, ਹਰਬੰਸ ਸਿੰਘ, ਬੂਟਾ ਸਿੰਘ ਵੀ ਮੌਜੂਦ ਸਨ।