ਫ਼ਤਿਹਵੀਰ ਦੇ ਪਿੰਡ ਨੂੰ ਲਗਦੀ ਸੜਕ ਦਾ ਨਾਮ ਰੱਖਿਆ ਜਾਵੇਗਾ 'ਫ਼ਤਿਹਵੀਰ ਰੋਡ': ਕੈਪਟਨ
Published : Jun 19, 2019, 5:43 pm IST
Updated : Jun 19, 2019, 5:43 pm IST
SHARE ARTICLE
Captain Amrinder Singh
Captain Amrinder Singh

ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਬੋਰਵੈੱਲ ‘ਚ ਡਿੱਗੇ ਫ਼ਤਿਹਵੀਰ ਸਿੰਘ ਨੂੰ ਛੇ ਦਿਨ ਬਾਅਦ ਬਾਹਰ...

ਚੰਡੀਗੜ੍ਹ: ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਬੋਰਵੈੱਲ ‘ਚ ਡਿੱਗੇ ਫ਼ਤਿਹਵੀਰ ਸਿੰਘ ਨੂੰ ਛੇ ਦਿਨ ਬਾਅਦ ਬਾਹਰ ਕੱਢਿਆ ਗਿਆ ਪਰ ਉਸ ਦੀ ਜਾਨ ਨਾ ਬਚਾਈ ਜਾ ਸਕੀ। 10 ਜੂਨ ਨੂੰ ਫ਼ਤਿਹਵੀਰ ਦਾ ਦੂਜਾ ਜਨਮ ਦਿਨ ਸੀ, ਪਰ ਇਸ ਤਾਰੀਖ਼ ਤੋਂ ਇੱਕ ਦਿਨ ਬਾਅਦ ਜਦੋਂ ਉਸ ਨੂੰ 100 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਕੱਢ ਕੇ ਚੰਡੀਗੜ੍ਹ ਦੇ ਪੀਜੀਆਈ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦਈਏ ਕਿ ਬੀਤੇ ਦਿਨੀਂ ਸੰਗਰੂਰ ਵਿੱਚ ਦੋ ਸਾਲ ਦੇ ਬੱਚੇ ਫ਼ਤਿਹਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ਤਿਹ ਦੇ ਪਿੰਡ ਨੂੰ ਲੱਗਦੀ ਸੜਕ ਦਾ ਨਾਂ ਫ਼ਤਿਹਵੀਰ ਰੋਡ ਰੱਖਣ ਦਾ ਐਲਾਨ ਕੀਤਾ ਹੈ।

Fatehveer singh  village won’t allow politicians at bhogFatehveer singh

ਸੁਨਾਮ-ਸ਼ੇਰੋਂ-ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾਂਦੀ ਸੜਕ ਦਾ ਨਾਂ ਫ਼ਤਿਹਵੀਰ ਦੇ ਨਾਮ 'ਤੇ ਰੱਖਿਆ ਗਿਆ ਹੈ। ਇਸ ਸੜਕ ਦੀ ਲੰਬਾਈ 11.83 ਕਿਮੀ ਹੈ। ਸਰਕਾਰ ਨੇ ਭਗਵਾਨਪੁਰਾ ਤਹਿਸੀਲ ਤੇ ਜਿਲ੍ਹਾ ਸੰਗਰੂਰ ਦੇ ਲੋਕਾਂ ਤੇ ਫ਼ਤਿਹ ਦੇ ਪਰਵਾਰ ਦੀ ਅਪੀਲ ਤੋਂ ਬਾਅਦ ਇਹ ਫੈਸਲਾ ਕੀਤਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੈਸ਼ਲ ਕੇਸ ਤਹਿਤ ਸੁਨਾਮ-ਸ਼ੇਰੋਂ-ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾ ਰਹੀ ਸੜਕ ਦਾ ਨਾਂ ਫ਼ਤਿਹਵੀਰ ਦੇ ਨਾਮ 'ਤੇ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ। ਸਾਂਸਦ ਵਿਜੇ ਇੰਦਰ ਸਿੰਗਲਾ, PDW ਮੰਤਰੀ ਘਨਸ਼ਾਮ ਥੋਰੀ,

Fatehveer singh borewell deathFatehveer singh borewell death

ਡਿਪਟੀ ਕਮਿਸ਼ਨਰ ਸੰਗਰੂਰ ਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਪਰਿਵਾਰ ਨੂੰ ਹਰ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਯਾਦ ਰਹੇ ਪਿੰਡ ਭਗਵਾਨਪੁਰਾ ਦਾ 2 ਸਾਲਾ ਫ਼ਤਿਹਵੀਰ ਸਿੰਘ ਖੇਡਦਾ ਹੋਇਆ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ। ਉਸ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਲਗਾਤਾਰ 5 ਦਿਨ ਬਚਾਅ ਕਾਰਜ ਚੱਲੇ ਪਰ ਛੇਵੇਂ ਦਿਨ ਬੋਰਵੈੱਲ ਵਿੱਚੋਂ ਫ਼ਤਹਿਵੀਰ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਸਰਕਾਰ ਤੇ ਪ੍ਰਸ਼ਾਸਨ 'ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement