
ਕਾਰਵਾਈ ਨਾ ਹੋਣ 'ਤੇ ਭਾਜਪਾ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਦੀ ਚਿਤਾਵਨੀ
ਮਲੋਟ- ਮਲੋਟ ਵਿਚ ਲੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ 'ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਟੋਮਾਟੋ ਸੌਸ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮਲੋਟ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਮਲੋਟ ਦੇ ਭਾਜਪਾ ਆਗੂ ਨੇ ਬੋਲਦਿਆਂ ਆਖਿਆ ਕਿ ਉਨ੍ਹਾਂ ਨੂੰ ਜਦੋਂ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਹੁਣ ਜੇਕਰ ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਨਾ ਕੀਤੀ ਤਾਂ ਜ਼ਿਲ੍ਹੇ ਦੇ ਸਾਰੇ ਭਾਜਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਧਰ ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਨੇ ਦੱÎਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਜਲਦ ਹੀ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਦੱਸ ਦਈਏ ਕਿ ਸ਼ਹਿਰ ਦੇ ਭਾਜਪਾ ਆਗੂਆਂ ਵਲੋਂ ਨਰਿੰਦਰ ਮੋਦੀ ਦੇ ਦੁਬਾਰਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨ 'ਤੇ ਮੁਬਾਰਕਵਾਦ ਦਾ ਪੋਸਟਰ ਲਗਾਇਆ ਗਿਆ ਸੀ ਪਰ ਕਿਸੇ ਸ਼ਰਾਰਤੀ ਅਨਸਰ ਨੇ ਇਸ 'ਤੇ ਸੌਸ ਸੁੱਟ ਦਿੱਤੀ