
ਬਠਿੰਡਾ ਦੇ ਪਿੰਡ ਰਾਏਕੇ ਖੁਰਦ ਵਿਚ ਹਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਅਪਣੀ ਪਤਨੀ ਨੂੰ ਜਾਨੋ ਮਾਰਨ...
ਬਠਿੰਡਾ: ਬਠਿੰਡਾ ਦੇ ਪਿੰਡ ਰਾਏਕੇ ਖੁਰਦ ਵਿਚ ਹਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਅਪਣੀ ਪਤਨੀ ਨੂੰ ਜਾਨੋ ਮਾਰਨ ਅਤੇ ਪਰਵਿਰਕ ਮੈਬਰਾਂ ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਹਰਦੀਪ ਸਿੰਘ ਅਪਣੇ ਪਤਨੀ ਰਾਜਵੀਰ ਕੌਰ ਨਾਲ ਝਗੜਦਾ ਰਹਿੰਦਾ ਸੀ ਅਤੇ ਉਹ ਹਰ ਰੋਜ਼ ਕਹਿੰਦਾ ਸੀ ਕਿ ਉਹ ਸਾਰੇ ਪਰਵਾਰ ਨੂੰ ਮਾਰ ਦੇਵੇਗਾ। ਲੰਘੀ ਰਾਤ ਉਸ ਨੇ ਘਰ ਵਿਚ ਦਾਖਲ ਹੋ ਕੇ ਪਹਿਲਾ ਲਾਈਟ ਬੰਦ ਕੀਤੀ ਅਤੇ ਫਿਰ ਅਪਣੇ ਦੋਸਤਾਂ ਦੀ ਮਦਦ ਨਾਲ ਪਰਵਾਰਕ ਮੈਂਬਰਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ
Rajvir Kaur
ਇਸ ਹਮਲੇ ਵਿਚ ਪਤਨੀ ਰਾਜਵੀਰ ਕੌਰ ਦੀ ਮੌਤ ਹੋ ਗਈ ਅਤੇ ਉਸ ਦੇ ਮਾਤਾ-ਪਿਤਾ ਅਤੇ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਾਇਆ ਗਿਆ, ਜਿਥੋਂ ਉਸ ਦੇ ਭਰਾ ਅਤੇ ਪਿਤਾ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ, ਜਦਕਿ ਮਾਂ ਚਰਨਜੀਤ ਕੌਰ ਦਾ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਹੀ ਇਲਾਜ ਚੱਲ ਰਿਹਾ ਹੈ।
Punjab Police
ਉਥੇ ਹੀ ਪੁਲਿਸ ਮੁਤਾਬਿਕ ਦੋਸ਼ੀ ਹਰਦੀਪ ਸਿੰਘ ਪੁਲਿਸ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ। ਪੁਲਿਸ ਨੇ ਦੋਸ਼ੀ ਦੀ ਮਾਂ ਚਰਨਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਦੋਸੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ ਹੈ।