ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਨੂੰ 62 ਕਰੋੜ ਰੁਪਏ ਜਾਰੀ : ਸੁਖਜਿੰਦਰ ਸਿੰਘ ਰੰਧਾਵਾ
Published : Jun 19, 2020, 8:46 am IST
Updated : Jun 19, 2020, 8:46 am IST
SHARE ARTICLE
Sukhjinder Randhawa
Sukhjinder Randhawa

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾ

ਚੰਡੀਗੜ੍ਹ, 18 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕੀਤੀ ਗਈ। ਇਹ ਖੁਲਾਸਾ ਵੀਰਵਾਰ ਨੂੰ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

Sukhjinder RandhawaSukhjinder Randhawa

ਸ. ਰੰਧਾਵਾ ਨੇ ਦਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਲਈ ਸਰਕਾਰ ਵਲੋਂ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਲਗਭਗ 12 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵਲੋਂ ਅਪਣੇ ਪੱਧਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ 2018-19 ਦੇ ਸਾਰੇ ਬਕਾਏ ਅਦਾ ਹੋ ਚੁੱਕੇ ਹਨ ਅਤੇ ਸਾਲ 2019-20 ਲਈ ਬਾਕੀ ਰਹਿੰਦੇ ਬਕਾਏ ਦੀ ਅਦਾਇਗੀ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਸਰਕਾਰ ਵਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਨੇ ਦਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲਗਭਗ 60 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement