ਡਾ. ਗੁਰਪਾਲ ਸਿੰਘ ਵਾਲੀਆ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਨਿਯੁਕਤ
Published : Jun 19, 2020, 8:52 am IST
Updated : Jun 19, 2020, 8:52 am IST
SHARE ARTICLE
 Dr. Gurpal Singh Walia
Dr. Gurpal Singh Walia

ਪੰਜਾਬ ਸਰਕਾਰ ਵਲੋਂ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ

ਚੰਡੀਗੜ੍ਹ, 18 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਅੱਜ ਇਥੇ ਵਿਭਾਗ ਦੇ ਮੁੱਖ ਦਫ਼ਤਰ ਲਾਈਵਸਟਾਕ ਭਵਨ ਵਿਖੇ ਉਨ੍ਹਾਂ ਅਹੁਦਾ ਸੰਭਾਲ ਲਿਆ। ਡਾ. ਵਾਲੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ  ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਸ਼ੂ ਧਨ ਨੂੰ ਸਹਾਇਕ ਕਿਤੇ ਵਜੋਂ ਵਿਕਸਤ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਨੂੰ ਹੋਰ ਸੁਹਿਰਦਤਾ ਨਾਲ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਮਦਨ ਦੁੱਗਣੀ ਕਰਨ ਲਈ ਵਿਭਾਗ ਵਲੋਂ ਪਸ਼ੂ ਪਾਲਕਾਂ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਸੂਬੇ ਦਾ ਪਸ਼ੂ ਧਨ ਬੀਮਾਰੀ ਰਹਿਤ ਰਖਣ ਅਤੇ ਰਾਜ ਦੇ ਪਸ਼ੂਆਂ ਦੀ ਨਸਲ ਸੁਧਾਰ ਸਬੰਧੀ ਵਧੀਆ ਪ੍ਰੋਗਰਾਮ ਨੂੰ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਲਈ ਬੱਕਰੀ ਪਾਲਣ, ਸੂਰ ਪਾਲਣ ਅਤੇ ਮੁਰਗੀ ਪਾਲਣ ਸਬੰਧੀ ਕਿੱਤਿਆਂ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਡਾ. ਵਾਲੀਆ ਇਸ ਤੋਂ ਪਹਿਲਾ ਮੁੱਖ ਦਫ਼ਤਰ ਵਿਖੇ ਸੰਯੁਕਤ ਨਿਰਦੇਸ਼ਕ ਵਜੋਂ ਤਇਨਾਤ ਸਨ ਅਤੇ ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਬਰਨਾਲਾ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤਾਇਨਾਤ ਰਹੇ ਹਨ। ਡਾ. ਵਾਲੀਆ ਨੇ ਬੀ.ਵੀ.ਐਸ.ਸੀ (1985) ਅਤੇ ਐਮ.ਵੀ.ਐਸ (1997) ਪੰਜਾਬ ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਤੋਂ ਕੀਤੀ ਅਤੇ ਪੋਸਟ ਗਰੈਜੂਏਸ਼ਨ ਦੌਰਾਨ ਉਹ ਯੂਨੀਵਰਸਟੀ ਦੀ ਮੈਰਿਟ ਵਿਚ ਆਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement