ਪੀ.ਪੀ.ਈ. ਕਿੱਟਾਂ ਦਾ ਵਾਧੂ ਸਟਾਕ ਬਰਾਮਦ ਕਰਨ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ
Published : Jun 19, 2020, 9:18 am IST
Updated : Jun 19, 2020, 9:18 am IST
SHARE ARTICLE
Covid 19
Covid 19

ਨਿਜੀ ਸੁਰੱਖਿਆ ਉਪਕਰਨ (ਪੀ.ਪੀ.ਈ.) ਬਣਾਉਣ ਲਈ ਪੰਜਾਬ ਦੇ 128 ਯੂਨਿਟਾਂ ਨੂੰ ਪ੍ਰਵਾਨਗੀ ਦੇਣ....

ਚੰਡੀਗੜ੍ਹ, 18 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਨਿਜੀ ਸੁਰੱਖਿਆ ਉਪਕਰਨ (ਪੀ.ਪੀ.ਈ.) ਬਣਾਉਣ ਲਈ ਪੰਜਾਬ ਦੇ 128 ਯੂਨਿਟਾਂ ਨੂੰ ਪ੍ਰਵਾਨਗੀ ਦੇਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਵਾਧੂ ਕਿੱਟਾਂ ਬਰਾਮਦ ਕਰਨ ਦੀ ਪ੍ਰਵਾਨਗੀ ਮੰਗੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਦੇ ਮੱਦੇਨਜ਼ਰ ਇਨ੍ਹਾਂ ਨਿਰਮਾਤਾਵਾਂ ਨੇ ਕੰਮ ਸ਼ੁਰੂ ਕੀਤਾ ਸੀ ਤਾਕਿ ਮਹਾਂਮਾਰੀ ਵਿਰੁਧ ਮੂਹਰਲੀਆਂ ਸਫਾਂ ਵਿਚ ਲੜਾਈ ਲੜਨ ਨਾਲੇ ਯੋਧਿਆਂ ਲਈ ਲੋੜੀਂਦੇ ਇਹ ਉਪਕਰਨ ਤਿਆਰ ਕਰਨ ਵਿਚ ਪੰਜਾਬ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਪੂਰੇ ਸਰੀਰ ਨੂੰ ਕਵਰ ਕਰਨ ਵਾਲੀਆਂ ਪੀ.ਪੀ.ਈ. ਕਿੱਟਾਂ ਨੂੰ ਬਰਾਮਦ ਕਰਨ ਨਾਲ ਤੁਹਾਡੀ ਅਗਵਾਈ ਵਿਚ ਭਾਰਤ ਸਰਕਾਰ ਵਲੋਂ ਹਾਲ ਹੀ ਵਿਚ ਸ਼ੁਰੂ ਕੀਤੇ ਆਤਮ ਨਿਰਭਰ ਭਾਰਤ ਅਭਿਆਨ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਵਾਸਤੇ ਇਜਾਜ਼ਤ ਦੇਣ ਦੀ ਅਪੀਲ ਕੀਤੀ।  

ਐਸ. ਆਈ. ਟੀ. ਆਰ. ਏ./ਡੀ. ਆਰ. ਡੀ. ਓ. ਪਾਸੋਂ ਸਰਟੀਫ਼ੀਕੇਟ ਹਾਸਲ ਕਰਨ ਉਪਰੰਤ ਇਨ੍ਹਾਂ ਨਿਰਮਾਣ ਯੂਨਿਟਾਂ ਵਲੋਂ ਨਿਰਮਿਤ ਉਤਪਾਦਾਂ ਦੇ ਉਤਪਾਦਨ ਅਤੇ ਗੁਣਵੱਤਾ ਦੀ ਵਾਧੂ ਸਮਰੱਥਾ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਵੇਲੇ ਘਰੇਲੂ ਪੱਧਰ 'ਤੇ ਪੀ.ਪੀ.ਈ. ਕਿੱਟਾਂ ਦੀ ਬਹੁਤ ਮੰਗ ਨਹੀਂ ਹੈ।

Covid 19Covid 19

ਉਨ੍ਹਾਂ ਦਸਿਆ ਕਿ ਇਨ੍ਹਾਂ ਨਿਰਮਾਤਾਵਾਂ ਨੂੰ ਐਚ.ਐਲ.ਐਲ. ਪਾਸੋਂ ਆਰਡਰ ਲੈਣ ਵਿਚ ਦਿੱਕਤ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ 128 ਮਨਜ਼ੂਰਸ਼ੁਦਾ ਨਿਰਮਾਤਾਵਾਂ ਵਿਚੋਂ 18 ਯੂਨਿਟਾਂ ਨੂੰ ਹੀ ਭਾਰਤ ਸਰਕਾਰ ਪਾਸੋਂ ਆਰਡਰ ਮਿਲੇ ਹਨ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ 21 ਮਈ, 2020 ਨੂੰ ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਆਪੋ-ਅਪਣੇ ਸਿਹਤ ਵਿਭਾਗਾਂ ਨੂੰ ਐਚ.ਐਲ.ਐਲ. ਰੇਟਾਂ 'ਤੇ ਪੰਜਾਬ ਦੇ ਨਿਰਮਾਤਾਵਾਂ ਵਲੋਂ ਤਿਆਰ ਕੀਤੀਆਂ ਪੂਰੇ ਸਰੀਰ ਨੂੰ ਕਵਰ ਕਰਨ ਵਾਲੀਆਂ ਪੀ.ਪੀ.ਈ. ਕਿੱਟਾਂ ਦੇ ਆਰਡਰ ਦੇਣ ਦੀਆਂ ਹਦਾਇਤਾਂ ਜਾਰੀ ਕਰਨ ਲਈ ਆਖਿਆ ਸੀ।

ਉਨ੍ਹਾਂ ਅੱਗੇ ਦਸਿਆ ਕਿ ਸਿਹਤ ਮੰਤਰੀ ਨੇ ਕੇਂਦਰੀ ਵਣਜ ਤੇ ਉਦਯੋਗ ਮੰਤਰੀਆਂ ਨੂੰ 25 ਮਈ, 2020 ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿਚ ਮੁਲਕ ਤੋਂ ਇਨ੍ਹਾਂ ਉਪਕਰਨਾਂ ਦੀ ਬਰਾਮਦ ਕਰਨ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ। ਦਸਣਯੋਗ ਹੈ ਕਿ 128 ਮਨਜ਼ੂਰਸ਼ੁਦਾ ਨਿਰਮਾਣ ਯੂਨਿਟਾਂ ਦੀ ਮੌਜੂਦਾ ਸਮੇਂ ਇਕ ਦਿਨ ਵਿਚ 5,21,050 ਪੀ.ਪੀ.ਈ. ਕਿੱਟਾਂ ਬਣਾਉਣ ਦਾ ਸਮਰਥਾ ਹੈ। ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਮੁਤਾਬਕ ਨਿਰਮਾਤਾਵਾਂ ਕੋਲ ਕੁੱਲ ਸਮਰਥਾ ਵਧਾਉਣ ਦੀ ਯੋਗਤਾ ਤੋਂ ਇਲਾਵਾ ਬਰਾਮਦ ਦੀ ਸਮਰਥਾ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਦਸਿਆ ਕਿ ਬਰਾਮਦ ਦੀ ਇਜਾਜ਼ਤ ਦੇਣ ਨਾਲ ਨਾ ਸਿਰਫ਼ ਸੂਬੇ ਦੇ ਉਦਯੋਗ ਦੀ ਪੁਨਰ ਸੁਰਜੀਤੀ ਵਿਚ ਸਹਾਇਤਾ ਮਿਲੇਗਾ ਸਗੋਂ ਕੋਵਿਡ ਮਹਾਂਮਾਰੀ ਵਿਰੁਧ ਆਲਮੀ ਜੰਗ ਨੂੰ ਵੀ ਸਮਰਥਨ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM

ਕਿਹੜੀ ਪਾਰਟੀ ਦੇ ਹੱਕ ’ਚ ਫਤਵਾ ਦੇਣ ਜਾ ਰਹੇ ਪੰਜਾਬ ਦੇ ਲੋਕ? ਪਹਿਲਾਂ ਵਾਲਿਆਂ ਨੇ ਕੀ ਕੁਝ ਕੀਤਾ ਤੇ ਨਵਿਆਂ ਤੋਂ

15 May 2024 1:20 PM

Chandigarh Election Update: ਨੌਜਵਾਨਾਂ ਦੀਆਂ ਚੋਣਾਂ 'ਚ ਕਲੋਲਾਂ, ਪਰ ਦੁੱਖ ਦੀ ਗੱਲ ਮੁੱਦੇ ਹੀ ਨਹੀਂ ਪਤਾ !

15 May 2024 12:57 PM
Advertisement