ਫ਼ਿਰੋਜ਼ਪੁਰ ਦੇ ਨਵੇਂ ਡੀ.ਸੀ.ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਅਹੁਦਾ
Published : Jun 19, 2020, 9:54 pm IST
Updated : Jun 19, 2020, 9:54 pm IST
SHARE ARTICLE
1
1

ਫ਼ਿਰੋਜ਼ਪੁਰ ਦੇ ਨਵੇਂ ਡੀ.ਸੀ.ਗੁਰਪਾਲ ਸਿੰਘ ਚਾਹਲ ਨੇ ਸੰਭਾਲਿਆ ਅਹੁਦਾ

ਫ਼ਿਰੋਜ਼ਪੁਰ, 19 ਜੂਨ (ਮੱਲ੍ਹੀ/ਕੱਕੜ): ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ  ਗੁਰਪਾਲ ਸਿੰਘ ਚਾਹਲ ਆਈ.ਏ.ਐਸ (2010 ਬੈੱਚ) ਨੇ ਸ਼ੁਕਰਵਾਰ ਨੂੰ ਅਹੁਦਾ ਸੰਭਾਲਿਆ। ਫ਼ਿਰੋਜ਼ਪੁਰ ਪਹੁੰਚਣ ਉਤੇ ਡੀ.ਸੀ. ਕੰਪਲੈਕਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿਤਾ। ਇਸ ਤੋਂ ਬਾਅਦ ਫ਼ਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ, ਐਸ.ਡੀ.ਐਮ. ਅਮਿੱਤ ਗੁਪਤਾ, ਐਸ.ਡੀ.ਐਮ. ਰਣਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ਉਤੇ ਰਸੀਵ ਕੀਤਾ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਮਾਨਸਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਅਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

1


  ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਅਪਣੇ ਸੰਬੋਧਨ ਵਿਚ ਕਿਹਾ ਕਿ ਮੈਨੂੰ ਮਾਨ ਹੈ ਕਿ ਮੈਨੂੰ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਚ ਅਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕਾਂ ਤਕ ਪਾਰਦਰਸ਼ੀ ਤਰੀਕੇ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਕਮਜ਼ੋਰ ਵਰਗਾਂ ਦੇ ਲੋਕਾਂ ਤਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਖੇ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਉਤੇ ਕੀਤੇ ਜਾਣਗੇ। ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਵੀ ਹਾਜ਼ਰ ਸਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement