ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ 'ਚ AAP ਦੀ ਜਿੱਤ, CM ਨੇ ਸੰਘਰਸ਼ ਅੱਗੇ ਟੇਕੇ ਗੋਡੇ: ਮਾਨ
Published : Jun 19, 2021, 5:08 pm IST
Updated : Jun 19, 2021, 5:08 pm IST
SHARE ARTICLE
Bhagwant Mann
Bhagwant Mann

ਭਗਵੰਤ ਮਾਨ ਨੇ ਸਰਬਜੀਤ ਕੌਰ ਮਾਣੂੰਕੇ, ਮਨਵਿੰਦਰ ਸਿੰਘ ਗਿਆਸਪੁਰਾ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ

ਲੁਧਿਆਣਾ - ਆਮ ਆਦਮੀ ਪਾਰਟੀ (AAP) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਪ ਦੇ ਯੋਧਿਆਂ ਵੱਲੋਂ ਰੱਖੇ ਮਰਨ ਵਰਤ ਕਾਰਨ ਸਰਕਾਰ ਉੱਤੇ ਦਬਾਅ ਬਣਿਆ ਅਤੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਫੈਸਲੇ ਨੂੰ ਆਮ ਆਦਮੀ ਪਾਰਟੀ ਦੀ ਜਿੱਤ ਕਰਾਰ ਦਿੰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਆਪ ਯੋਧਿਆਂ ਦੇ ਸੰਘਰਸ਼ ਅੱਗੇ ਗੋਡੇ ਟੇਕੇ ਹਨ।

Photo

ਕਾਂਗਰਸ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਖਲਿਾਫ ਧਰਨੇ 'ਤੇ ਬੈਠੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹੋਰ ਆਗੂਆਂ ਦੀ ਭੁੱਖ ਹੜਤਾਲ ਖਤਮ ਕਰਾਉਣ ਲਈ ਸੂਬਾ ਪ੍ਰਧਾਨ ਭਗਵੰਤ ਮਾਨ (Bhagwant Mann) ਅੱਜ ਲੁਧਿਆਣਾ ਵਿਖੇ ਪਹੁੰਚੇ ਸਨ। ਇਸ ਸਮੇਂ ਮਾਨ ਨੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ਭੁੱਖ ਹੜਤਾਲ 'ਤੇ ਬੈਠੇ ਆਗੂਆਂ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ।

Photo

ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਭ੍ਰਿਸ਼ਟਾਚਾਰੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖਾਸਤ ਕਰਨ, ਜਿਸ ਨੇ ਇਸ ਸਕਾਲਰਸ਼ਿਪ 'ਚ  64 ਕਰੋੜ ਰੁਪਏ ਦਾ ਗਬਨ ਕਰ ਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਜੇ ਕੈਪਟਨ ਅਮਰਿੰਦਰ ਸਿੰਘ ਭ੍ਰਿਸਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ ਪੰਜਾਬ ਭਰ ਵਿੱਚ ਇੱਕ ਵੱਡਾ ਜਨ ਅੰਦੋਲਨ ਸੁਰੂ ਕਰੇਗੀ। ਮਾਨ ਨੇ ਕਿਹਾ ਪੰਜਾਬ ਸਰਕਾਰ ਦੀ ਨੀਅਤ ਮਾੜੀ ਹੈ

Arvind kejriwalArvind kejriwal

 ਜਦੋਂ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਨੀਅਤ ਲੋਕ ਪੱਖੀ ਕਿਉਂਕਿ ਦਿੱਲੀ ਸਰਕਾਰ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦ ਕੇ ਲੋਕਾਂ ਮੁਫਤ ਵਿੱਚ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਲੋਕ ਵਿਰੋਧੀ ਫੈਸਲੇ ਕੀਤੇ ਹਨ ਅਤੇ ਪੰਜਾਬ ਦੇ ਲੋਕ 2022 ਦੀਆਂ ਚੋਣਾਂ ਵਿੱਚ ਆਪਣੇ ਪੈਰਾਂ ਦੀਆਂ ਅੱਡੀਆਂ ਮਾਰ ਕੇ ਇਨਾਂ ਪਾਰਟੀਆਂ ਨੂੰ ਸਬਕ ਸਿਖਾਉਣਗੇ।

Bhagwant Mann, Captain Amarinder SinghBhagwant Mann, Captain Amarinder Singh

ਭਗਵੰਤ ਮਾਨ ਨੇ ਕਿਹਾ ਕਿ ਵਜੀਫਾ ਰਾਸ਼ੀ ਜਾਰੀ ਕਰਨ ਦੇ ਫੈਸਲੇ ਤੋਂ ਸਿੱਧ ਹੋਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੁਣ ਤੱਕ ਝੂਠ ਬੋਲ ਰਹੀ ਸੀ ਕਿ ਸਿਰਫ ਕੇਂਦਰ ਸਰਕਾਰ ਦੀ ਹੀ ਬਕਾਇਆ ਰਕਮ ਰਹਿੰਦੀ ਹੈ। ਜਦਕਿ ਹੁਣ ਸਰਕਾਰ ਨੇ ਆਪਣੇ ਹਿੱਸੇ ਦਾ 40 ਪ੍ਰਤੀਸ਼ਤ ਪੈਸਾ ਕਾਲਜਾਂ ਨੂੰ ਦੇਣਾ ਮੰਨਿਆ ਹੈ, ਜੋ ਕਰੀਬ 200 ਕਰੋੜ ਰੁਪਏ ਬਣਦਾ ਹੈ। ਲੜੀਵਾਰ ਭੁੱਖ ਹੜਤਾਲ ਕਰਨ ਵਾਲੇ ਬੀਬਾ ਸਰਬਜੀਤ ਕੌਰ ਮਾਣੂੰਕੇ, ਮਨਵਿੰਦਰ ਸਿੰਘ ਗਿਆਸਪੁਰਾ, ਜਲ੍ਹਿਾ ਪ੍ਰਧਾਨ ਐਸ.ਸੀ ਵਿੰਗ ਧਰਮਿੰਦਰ ਸਿੰਘ ਫੌਜੀ, ਅਮਿਤ ਸਰਮਾ ਲਾਡੀ

ਅਮਨਚੈਨ ,ਜੀਵਨ ਸਿੰਘ ਸੰਗੋਵਾਲ, ਜਗਦੀਪ ਸੈਣੀ ਅਤੇ ਸੁਖਜੀਵਨ ਮੋਹੀ ਸਮੇਤ  ਵਰਕਰਾਂ ਦਾ ਧੰਨਵਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਸੇਵਾ ਚੌਕੀਦਾਰ ਬਣ ਕੇ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਕਾਂਗਰਸ ਸਰਕਾਰ ਦੇ ਗ਼ਲਤ ਕੰਮਾਂ ਉੱਤੇ ਪੈਨੀ ਨਜ਼ਰ ਰੱਖਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦੇਵੇਗੀ।

Harpal Cheema Harpal Cheema

ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਇਕ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਜੈ ਕਿਸਨ ਸਿੰਘ ਰੋੜੀ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੂਬਾ ਪ੍ਰਧਾਨ ਐਸ.ਸੀ ਵਿੰਗ ਲਾਲ ਚੰਦ ਕਟਾਰੂਚੱਕ, ਜਲ੍ਹਿਾ ਪ੍ਰਧਾਨ ਸੁਰੇਸ ਗੋਇਲ, ਗੁਰਲਾਲ ਘਨੌਰ, ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਸਮੇਤ ਅਨੇਕਾਂ ਵਰਕਰ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement