
''ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ ਹੋ ਗਿਆ''
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ( Shiromani Gurdwara Parbandhak Committee ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਮਿਲਖਾ ਸਿੰਘ ( Milkha Singh Death) ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Bibi Jagir Kaur
ਹੋਰ ਪੜ੍ਹੋ: ਅਲਵਿਦਾ Flying Sikh : ਦੇਸ਼ ਦੀਆਂ ਮਹਾਨ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲਖਾ ਸਿੰਘ ( Milkha Singh Death) ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਆਖਿਆ ਕਿ ਮਿਲਖਾ ਸਿੰਘ ( Milkha Singh Death) ਦੇ ਚਲਾਣੇ ਨਾਲ ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ ਹੋ ਗਿਆ ਹੈ।
Milkha Singh
ਹੋਰ ਪੜ੍ਹੋ: ਅਲਵਿਦਾ Flying Sikh : ਦੇਸ਼ ਦੀਆਂ ਮਹਾਨ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਮਿਲਖਾ ਸਿੰਘ ( Milkha Singh Death) ਦੀਆਂ ਪ੍ਰਾਪਤੀਆਂ ਭਵਿੱਖ ਦੇ ਖਿਡਾਰੀਆਂ ਲਈ ਮਾਰਗ-ਦਰਸ਼ਨ ਹਨ, ਜੋ ਉਨ੍ਹਾਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਹਮੇਸ਼ਾ ਪ੍ਰੇਰਣਾ ਦਿੰਦੀਆਂ ਰਹਿਣਗੀਆਂ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
SGPC
ਇਸੇ ਦੌਰਾਨ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।
ਹੋਰ ਪੜ੍ਹੋ: ਸਿਹਤ ਨੂੰ ਸਭ ਤੋਂ ਉੱਪਰ ਰੱਖਦੇ ਸੀ ਉਡਣਾ ਸਿੱਖ, ਕਹਿੰਦੇ ਸੀ ‘ਜਿੰਨੀ ਭੁੱਖ ਹੋਵੇ, ਉਸ ਤੋਂ ਅੱਧਾ ਖਾਓ’