ਕਾਂਗਰਸ ਤੇ ਭਾਜਪਾ ਦੀ ਦਲਿਤਾਂ ਪ੍ਰਤੀ ਜਾਤੀਵਾਦੀ ਸੋਚ ਬੇਨਾਕਬ ਹੋਈ-  ਜਸਵੀਰ ਸਿੰਘ ਗੜ੍ਹੀ
Published : Jun 19, 2021, 5:53 pm IST
Updated : Jun 19, 2021, 5:53 pm IST
SHARE ARTICLE
Jasveer Singh Garhi
Jasveer Singh Garhi

ਹਰਦੀਪ ਪੁਰੀ ਤੇ ਢੀਂਡਸਾ ਦੇ ਸਿੱਖੀ ਸਰੂਪ ਵਿੱਚੋ ਗੰਗੂਵਾਦੀ ਸੋਚ ਉਜਾਗਰ ਹੋਈ 

ਚੰਡੀਗੜ੍ਹ - ਪੰਜਾਬ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਨੂੰ ਲੈਕੇ ਕਾਂਗਰਸ ਦੇ ਰਵਨੀਤ ਬਿੱਟੂ ਦੇ ਪਵਿੱਤਰ ਅਪਵਿੱਤਰ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਲਈ ਭਾਰਤੀ ਜਨਤਾ ਪਾਰਟੀ ਅਤੇ ਸੰਯੁਕਤ ਅਕਾਲੀ ਦਲ ਵੀ ਸ਼ਾਮਿਲ ਹੋ ਚੁੱਕਾ ਹੈ।

Ravneet BittuRavneet Bittu

ਜਿਸ ਤਹਿਤ ਭਾਜਪਾ ਦੇ ਹਰਦੀਪ ਪੁਰੀ (Hardeep Singh Puri) ਕਾਂਗਰਸ ਦਾ ਸਾਥ ਦਿੰਦੇ ਪੰਥਕ ਤੇ ਗੈਰ ਪੰਥਕ ਦੇ ਮੁਦੇ ਵਿੱਚ ਸ਼ਾਮਿਲ ਹੁੰਦਿਆ ਕਿਹਾ ਕਿ ਪੰਥਕ ਸੀਟਾਂ ਮਾਇਆਵਤੀ ਨੂੰ ਦਿੱਤੀਆਂ ਹਨ ਜਦੋਂ ਕਿ ਗੁਰੂਆ ਦੀ ਸੋਚ ਸੀ ਕਿ ਸੋ ਕਿਉ ਮੰਦਾ ਆਖਿਐ ਜਿਤੁ ਜੰਮਹਿ ਰਾਜਨੁ ਅਤੇ ਅਫਸੋਸ ਹੈ ਕਿ ਪੁਰੀ ਨੇ ਸਿੱਖੀ ਮਾਣ ਨਾਲ ਇਹ ਵਿਚਾਰ ਪ੍ਰਗਟਾਇਆ ਹੈ। 

Hardeep PuriHardeep Puri

ਸ ਗੜ੍ਹੀ ਨੇ ਭਾਜਪਾ ਦੀ ਦਲਿਤ ਵਿਰੋਧੀ ਸੋਚ ਦੀ ਨਿੰਦਾ ਕਰਦਿਆਂ ਕਿਹਾ ਹੈ  ਕਿ ਪੁਰੀ ਦੇ ਮਾਣ ਭਰੇ ਸਿੱਖੀ ਚੇਹਰੇ ਵਿੱਚੋ ਗੰਗੂਵਾਦੀ ਸੋਚ ਨਜ਼ਰ ਆਈ ਹੈ ਜੋਕਿ ਦਲਿਤ ਵਿਰੋਧੀ  ਹੋਣ ਦੇ ਨਾਲ ਨਾਲ ਸਿੱਖੀ ਵਿਚਾਰਧਾਰਾ ਵਿਰੋਧੀ ਵੀ ਹੈ। ਪੁਰੀ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਚਮਕੌਰ ਸਾਹਿਬ ਵਿਖੇ ਸਿੱਖ ਸ਼ਰਧਾਲੂ ਵੱਧ ਆਉਂਦੇ ਹਨ। 

Sukhdev Singh DhindsaSukhdev Singh Dhindsa

ਸ ਗੜ੍ਹੀ ਨੇ ਪੁੱਛਿਆ ਕਿ ਸ. ਪੁਰੀ ਜੀ ਦੱਸਣ ਕਿ ਇਹਨਾਂ ਸੀਟਾਂ ਉਪਰ ਦਸ਼ਮੇਸ਼ ਪਿਤਾ ਨੇ ਦਲਿਤਾਂ ਨੂੰ ਰੰਘਰੇਟੇ ਗੁਰੂ ਕੇ ਬੇਟੇ ਅਤੇ ਦਲਿਤਾਂ ਦੇ ਸਿਰਾਂ ਤੇ ਕਲਗੀਆਂ ਸਜਾਈਆ ਸਨ, ਕੀ ਦਲਿਤ ਵਰਗ ਇਹਨਾਂ ਸੀਟਾਂ ਨੂੰ ਨਹੀਂ ਆਪਣੇ ਹਿੱਸੇ ਵਿੱਚ ਲੈ ਸਕਦਾ। ਸ ਪੁਰੀ ਦੀ ਭਾਜਪਾ ਤੇ ਕਾਂਗਰਸ ਨੇ ਜਾਤੀਵਾਦੀ ਸੋਚ ਤਹਿਤ ਸਿੱਖ ਧਰਮ ਦੀਆਂ ਭਾਵਨਾਵਾਂ ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ ਦੇ ਸਿਧਾਂਤ ਦੇ ਉਲਟ ਬਿਆਨਬਾਜ਼ੀ ਲਾਕੇ ਧਾਰਮਿਕ ਭਾਵਨਾਵਾਂ ਨੂੰ ਭੜਕਾਇਆ ਹੈ। ਇਸ ਦੇ ਨਾਲ ਨਾਲ ਕਾਂਗਰਸ ਤੇ ਭਾਜਪਾ ਦੀ ਸਾਜ਼ਿਸ਼ ਵਿੱਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਵੀ ਸ਼ਾਮਿਲ ਹੈ। ਜਿਹੜੇ  ਸ ਢੀਂਡਸਾ ਜੀ ਇੰਨਾ ਲੰਬਾ ਸਮਾਂ ਮਨੂੰਵਾਦ ਸੋਚ ਦਾ ਚੇਹਰਾ ਲੈਕੇ ਸ਼ਿਰੋਮਣੀ ਅਕਾਲੀ ਦਲ ਵਿੱਚ ਰਹੇ ਤੇ ਅੱਜ ਦਲਿਤਾਂ ਨੂੰ ਗੈਰ ਪੰਥਕ ਤੇ ਪੰਥਕ ਸੀਟਾਂ ਦੱਸ ਰਹੇ ਹਨ।

Jasveer Singh GarhiJasveer Singh Garhi

 ਸ. ਗੜ੍ਹੀ ਨੇ ਕਿਹਾ ਬਹੁਜਨ ਸਮਾਜ ਪਾਰਟੀ ਇਸਦੀ ਨਿੰਦਾ ਕਰਦੀ ਹੈ ਅਤੇ ਸਿੱਖ ਧਰਮ ਦੇ ਸਿਧਾਂਤਾ ਦੇ ਖਿਲਾਫ਼ ਬਿਆਨਬਾਜੀ ਕਰਕੇ ਅਤੇ ਜਾਤੀਵਾਦੀ ਸੋਚ ਤਹਿਤ ਦਲਿਤਾਂ ਨੂੰ ਪਵਿੱਤਰ -ਅਪਵਿੱਤਰ ਤੇ ਗੈਰ ਪੰਥਕ ਦੱਸ ਕੇ ਜਾਣਬੁੱਝ ਅਪਮਾਨ ਕੀਤਾ ਹੈ ਜਿਸਦੇ ਖਿਲਾਫ਼ 21 ਜੂਨ ਨੂੰ ਬਸਪਾ ਪੰਜਾਬ ਸਮੁੱਚੇ ਪੰਜਾਬ ਵਿੱਚ ਡੀ.ਐਸ.ਪੀ ਪੱਧਰ ਤੇ ਸ਼੍ਰੀ ਰਵਨੀਤ ਬਿੱਟੂ, ਹਰਦੀਪ ਪੂਰੀ ਤੇ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਖਿਲਾਫ ਪੁਲਿਸ ਸਿਕਾਇਤ ਦਰਜ ਕਰਾਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement