
ਗੁਰੂ ਸਾਹਿਬ ਦੀ ਹਦੂਦ ‘ਚ ਕੀਤੀ ਗੰਦੀ ਕਰਤੂਤ
ਫਿਰੋਜ਼ਪੁਰ (ਪਰਮਜੀਤ ਸਿੰਘ) ਫਿਰੋਜ਼ਪੁਰ ਦੇ ਵਿਧਾਨ ਸਭਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਕਿਲੀ ਵਾਲੇ ਝੁੱਗੇ ਦੇ ਗ੍ਰੰਥੀ ( Granthi) ਵੱਲੋਂ ਇਕ ਮੰਦਬੁੱਧੀ ਔਰਤ ਨਾਲ ਸਰੀਰਕ ਸੰਬੰਧ ਬਣਾਉਣ ਦੀ ਇਕ ਵੀਡੀਓ ਵਾਇਰਲ ਹੋਣ ਤੇ ਮਾਮਲਾ ਗਰਮਾ ਗਿਆ ਹੈ।
ਗ੍ਰੰਥੀ ਵੱਲੋਂ ਮੰਦਬੁੱਧੀ ਔਰਤ ਨਾਲ ਸਰੀਰਕ ਸਬੰਧ ਬਣਾਏ ਜਾਣ ਸਬੰਧੀ ਕਿਸੇ ਵਿਅਕਤੀ ਨੇ ਵੀਡੀਓ ਬਣਾਕੇ ਵਾਇਰਲ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਗ੍ਰੰਥੀ( Granthi) ਗੁਰੂ ਗ੍ਰੰਥ ਸਾਹਿਬ( Guru Granth Sahib) ਦੀ ਹਦੂਦ 'ਚ ਕੁਕਰਮ ਕਰ ਰਿਹਾ ਸੀ।
Granthi
ਇਸ ਦਾ ਪਿੰਡ ਵਾਲਿਆਂ ਵੱਲੋਂ ਵੀ ਸਖ਼ਤ ਵਿਰੋਧ ਕੀਤਾ ਗਿਆ ਅਤੇ ਜਿਉਂ ਹੀ ਸਿੱਖ ਜਥੇਬੰਦੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਨੂੰ ਪਤਾ ਚੱਲਿਆ ਅਤੇ ਉਨ੍ਹਾਂ ਨੇ ਭਾਈ ਜਸਪਾਲ ਸਿੰਘ ਦੀ ਅਗਵਾਈ 'ਚ ਮੌਕੇ ਤੇ ਪਹੁੰਚ ਕੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ
Granthi
ਅਤੇ ਉਨ੍ਹਾਂ ਨੇ ਘਟਨਾ ਸਥਾਨ ਉੱਤੇ ਪਹੁੰਚ ਕੇ ਇਸ ਘਟਨਾ ਦਾ ਜਾਇਜ਼ਾ ਲਿਆ ਅਤੇ ਇਹ ਜਾਣ ਕੇ ਉਨ੍ਹਾਂ ਨੇ ਦੁਖੀ ਹਿਰਦੇ ਨਾਲ ਕਿਹਾ ਕਿ ਜੋ ਇਹ ਕੁਕਰਮ ਕੀਤਾ ਗਿਆ ਹੈ ਗੁਰੂ ਗ੍ਰੰਥ ਸਾਹਿਬ( Guru Granth Sahib) ਦੇ ਆਸਣ ਦੇ ਕੋਲ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰੰਥੀ ਨੂੰ ਲੱਭ ਕੇ ਕਾਨੂੰਨੀ ਕਾਰਵਾਈ ਕਰਵਾਉਣ ਗਏ।
Granthi
ਇਹ ਵੀ ਪੜ੍ਹੋ: ਸੰਪਾਦਕੀ: ਲੋਕ ਰਾਜ ਵਿਚ ਡਰ ਦਾ ਮਾਹੌਲ ਬਣਾ ਕੇ ਰਾਜ ਕਰਨ ਦੀ ਗ਼ਲਤ ਰੀਤ
ਦੂਜੇ ਪਾਸੇ ਪਿੰਡ ਦੇ ਸਰਪੰਚ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਸ਼ਰਮ ਦੀ ਗੱਲ ਹੈ ਕਿ ਇਹ ਘਟਨਾ ਉਨ੍ਹਾਂ ਦੇ ਪਿੰਡ ਵਿਚ ਹੋਈ ਹੈ। ਪਿੰਡ ਵਾਸੀਆਂ ਮੁਤਾਬਕ ਜਿਸ ਔਰਤ ਨਾਲ ਇਹ ਕੁਕਰਮ ਹੋਇਆ, ਉਹ ਔਰਤ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ ਅਤੇ ਇਸ ਦਾ ਫ਼ਾਇਦਾ ਉਠਾਉਂਦਿਆਂ ਗ੍ਰੰਥੀ( Granthi) ਸਿੰਘ ਨੇ ਕੁਕਰਮ ਕੀਤਾ ਹੈ।
ਇਹ ਵੀ ਪੜ੍ਹੋ: ਵਾਰ ਵਾਰ ਲੱਗ ਰਹੇ ਸੀ ਬਿਜਲੀ ਦੇ ਕੱਟ, ਚੈੱਕ ਕਰਨ ਲਈ ਖ਼ੁਦ ਖੰਭੇ ਤੇ ਚੜ੍ਹ ਗਏ ਊਰਜਾ ਮੰਤਰੀ
ਇਸ ਸ਼ਰਮਨਾਕ ਕਰਤੂਤ ਨੂੰ ਅੰਜਾਮ ਦੇਣ ਵਾਲੇ ਗ੍ਰੰਥੀ( Granthi) ਸਿੰਘ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਅਤੇ ਭਰੋਸਾ ਦਿੱਤਾ ਕਿ ਉਸਨੂੰ ਇਸ ਕਰਤੂਤ ਦੀ ਬਣ ਦੀ ਸਜ਼ਾ ਜ਼ਰੂਰ ਮਿਲੇਗੀ।