
ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
ਚੰਡੀਗੜ੍ਹ, 18 ਜੂਨ (ਭੁੱਲਰ) : ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਚੇਅਰਮੈਨ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਦਰਸਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲ ਲਈ | ਇਸ ਮੌਕੇ ਕੈਬਨਿਟ ਮੰਤਰੀਆਂ, ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਵਿਭਾਗ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇਕ ਹੋਰ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ |
ਅਪਣੇ ਸਮਰਥਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਥੇ ਅਨਾਜ ਭਵਨ ਵਿਖੇ ਕਾਰਜਭਾਰ ਸੰਭਾਲਦਿਆਂ, ਲਾਲੀ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਦਾ ਧਨਵਾਦ ਕੀਤਾ | ਲਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਅਪ੍ਰੈਲ 2017 ਵਿਚ ਸੱਤਾ ਸੰਭਾਲਣ ਉਪਰੰਤ ਪਿਛਲੀਆਂ 9 ਫ਼ਸਲਾਂ ਦੀ ਨਿਰਵਿਘਨ ਖਰੀਦ ਸਬੰਧੀ ਵਿਭਾਗ ਦੇ ਸਾਨਦਾਰ ਯੋਗਦਾਨ ਦਾ ਸਿਹਰਾ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਨੂੰ ਜਾਂਦਾ ਹੈ, ਜੋ ਸਾਡੇ ਲਈ ਪ੍ਰੇਰਣਾਸ੍ਰੋਤ ਹੈ |
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿਤੀ ਅਤੇ ਸਮੁੱਚੇ ਵਿਭਾਗ ਦੀ ਤਰਫ਼ੋਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਅਤੇ ਸਮਰਥਨ ਦਿਤਾ | ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ਼ ਵਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਲਾਲੀ ਮਜੀਠੀਆ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁਧ ਵਿਰੋਧ ਪ੍ਰਦਰਸਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਅੰਨਦਾਤਿਆਂ ਨੂੰ ਇਨ੍ਹਾਂ ਗ਼ੈਰ ਸੰਵਿਧਾਨਕ ਅਤੇ ਗ਼ੈਰ ਜਮਹੂਰੀ ਕਾਨੂੰਨਾਂ ਵਿਰੁਧ ਸੱਚੀ ਲੜਾਈ ਵਿਚ ਸਮਰਥਨ ਦੇਣ ਲਈ ਹਮੇਸ਼ਾ ਮੋਹਰੀ ਰਹੀ ਹੈ |image
ਵਾਈ.ਐਸ.ਰਤੜਾ (ਸਾਬਕਾ ਮੁੱਖ ਸਕੱਤਰ ਪੰਜਾਬ) ਦੇ ਦੇਹਾਂਤ ਉਪਰੰਤ ਅਹੁਦਾ ਖਾਲੀ ਹੋਣ ਉਪਰੰਤ ਪੰਜਾਬ ਸਰਕਾਰ ਵਲੋਂ ਲਾਲੀ ਮਜੀਠੀਆ ਨੂੰ ਪਿਛਲੇ ਹਫ਼ਤੇ 12 ਜੂਨ ਨੂੰ ਪਨਗ੍ਰੇਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ |
2-L1LL9 M1•9T891 1SSUM5S 381R75 1S 3819RM1N PUN7R19N (1) copy