ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਹੋਏ ਸਨ ਹਸਪਤਾਲ ਭਰਤੀ
ਚੰਡੀਗੜ੍ਹ - ਉਡਣਾ ਸਿੱਖ ਮਿਲਖਾ ਸਿੰਘ (Milkha Singh) ਦੀ ਸ਼ੁੱਕਰਵਾਰ ਰਾਤ 11.24 ਵਜੇ ਮੌਤ ਹੋ ਗਈ। ਉਹਨਾਂ ਨੇ 91 ਸਾਲ ਦੀ ਉਮਰ ਵਿਚ ਚੰਡੀਗੜ੍ਹ ਸਥਿਤ ਪੀਜੀਆਈ (PGI) 'ਚ ਆਖ਼ਰੀ ਸਾਹ ਲਏ।
ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਆਈ ਸੀ ਪਰ ਇਸਦੇ ਬਾਵਜੂਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਦੇ ਕਾਰਡਿਅਕ ਸੈਂਟਰ ਵਿੱਚ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਸੰਪਾਦਕੀ: ਲੋਕ ਰਾਜ ਵਿਚ ਡਰ ਦਾ ਮਾਹੌਲ ਬਣਾ ਕੇ ਰਾਜ ਕਰਨ ਦੀ ਗ਼ਲਤ ਰੀਤ
ਜ਼ਿਕਰਯੋਗ ਹੈ ਕਿ ਪੰਜ ਦਿਨ ਪਹਿਲਾਂ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਤਿੰਨ ਲੜਕੀਆਂ ਅਤੇ ਇੱਕ ਪੁੱਤ ਜੀਵ ਮਿਲਖਾ ਸਿੰਘ ਹੈ ਜੋ ਮਸ਼ਹੂਰ ਗੋਲਫਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ( Narendra Modi ) ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
In the passing away of Shri Milkha Singh Ji, we have lost a colossal sportsperson, who captured the nation’s imagination and had a special place in the hearts of countless Indians. His inspiring personality endeared himself to millions. Anguished by his passing away. pic.twitter.com/h99RNbXI28
— Narendra Modi (@narendramodi) June 18, 2021