ਪ੍ਰਸ਼ਾਸਨ ਵਲੋਂ RTPCR ਟੈਸਟ ਲਈ ਵੱਧ ਪੈਸੇ ਵਸੂਲਣ ’ਤੇ ਲੈਬ ਖਿਲਾਫ਼ FIR ਦਰਜ ਕਰਨ ਦੇ ਹੁਕਮ
Published : Jun 19, 2021, 1:30 pm IST
Updated : Jun 19, 2021, 1:30 pm IST
SHARE ARTICLE
Order by the administration to file an FIR against the lab for charging more for the RTPCR test
Order by the administration to file an FIR against the lab for charging more for the RTPCR test

ਪੱਤਰਕਾਰ ਵੱਲੋਂ ਕੀਤੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੂੰ ਐਫ.ਆਈ.ਆਰ. ਦਰਜ ਕਰਨ ਲਈ ਕਿਹਾ 

ਜਲੰਧਰ - ਆਰ.ਟੀ.ਪੀ.ਸੀ.ਆਰ. (RTPCR) ਟੈਸਟਾਂ ਲਈ ਵੱਧ ਪੈਸੇ ਵਸੂਲ ਕਰਨ ’ਤੇ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੁਲਿਸ ਅਥਾਰਟੀ ਨੂੰ ਇਸ ਲੈਬ ਖਿਲਾਫ਼ ਪੱਤਰਕਾਰ ਵੱਲੋਂ ਕੀਤੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਐਫ.ਆਈ.ਆਰ.ਦਰਜ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਿਊਜ ਵੈਬਸਾਈਟ ਟਰੂ ਸਕੂਪ ਦੇ ਪੱਤਰਕਾਰ ਅਵਨੀਤ ਕੌਰ ਅਤੇ ਪਰੀਨਾ ਖੰਨਾ ਪਾਸੋਂ ਸ਼ਿਕਾਇਤ ਪ੍ਰਾਪਤ ਹੋਈ ਕਿ ਕਮਲ ਹਸਪਤਾਲ ਦੁਆਬਾ ਚੌਕ ਦੀ ਗੁਪਤਾ ਲੈਬ ਵਲੋਂ ਆਰਟੀਪੀਸੀਆਰ ਟੈਸਟ ਦੇ 1500 ਰੁਪਏ ਵਸੂਲ ਕੀਤੇ ਗਏ ਹਨ ਜਦਕਿ ਸਰਕਾਰ ਵਲੋਂ ਇਸ ਟੈਸਟ ਲਈ 450 ਰੁਪਏ ਰੇਟ ਨਿਰਧਾਰਿਤ ਕੀਤੇ ਗਏ ਹਨ।

RTPCR Test RTPCR Test

ਸ਼ਿਕਾਇਤਕਰਤਾ ਵਲੋਂ ਸਬੂਤ ਵਜੋਂ ਲੈਬ ਵਲੋਂ ਇਸ ਟੈਸਟ ਲਈ ਵਸੂਲ ਕੀਤੇ ਗਏ ਪੈਸਿਆਂ ਦੀ ਰਸੀਦ ਵੀ ਪੇਸ਼ ਕੀਤੀ ਗਈ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਮੁੱਢਲੀ ਜਾਂਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਣਦੀਪ ਸਿੰਘ ਗਿੱਲ ਵੱਲੋਂ ਕੀਤੀ ਗਈ, ਜਿਸ ਵਿੱਚ ਲੈਬ ਖਿਲਾਫ਼ ਲਗਾਏ ਗਏ ਦੋਸ਼ ਪਹਿਲੀ ਨਜ਼ਰੇ ਸਹੀ ਜਾਪਦੇ ਹਨ।  

Photo
 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਪੁਲਿਸ ਅਥਾਰਟੀ ਨੂੰ ਇੰਡੀਅਨ ਪੀਨਲ ਕੋਡ, ਐਪੀਡੈਮਿਕ ਡਿਸੀਜ਼ ਐਕਟ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਐਫ.ਆਈ.ਆਰ.ਦਰਜ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਅਵਿਨੀਤ ਕੌਰ ਅਤੇ ਪਰੀਨਾ ਖੰਨਾ ਵਲੋਂ ਸਾਂਝੇ ਤੌਰ ’ਤੇ ਤਿੰਨ ਤੋਂ ਜ਼ਿਆਦਾ ਲੈਬਾਂ ਅਤੇ ਹਸਪਤਾਲਾਂ ਜਿਨ੍ਹਾਂ ਵਿੱਚ ਡਾ.ਲਾਲ ਪੈਥ ਲੈਬ (ਦੁਆਬਾ ਚੌਕ), ਡਾ. ਆਸ਼ਾ ਪੈਥ ਲੈਬ (ਦੁਆਬਾ ਚੌਕ), ਮੈਟਰੋਪੋਲਿਸ ਲੈਬ ਅਤੇ ਜੌਹਲ ਹਸਪਤਾਲ (ਰਾਮਾ ਮੰਡੀ) ਸ਼ਾਮਿਲ ਹਨ, ਦਾ ਸਟਿੰਗ ਆਪ੍ਰੇਸ਼ਨ ਕੀਤਾ ਗਿਆ ਹੈ

Photo

ਜਿਸ ਸਬੰਧੀ ਆਡੀਓ ਅਤੇ ਵੀਡੀਓ ਸਬੂਤ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਪਾਸ ਪੇਸ਼ ਕੀਤੇ ਗਏ ਹਨ। ਇਹ ਦੋਵੇਂ ਨਕਲੀ ਮਰੀਜ਼ ਬਣ ਕੇ ਲੈਬ ਵਿੱਚ ਗਏ ਅਤੇ ਸਾਰੀ ਸਥਿਤੀ ਨੂੰ ਰਿਕਾਰਡ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਨਿਰਧਾਰਿਤ ਰੇਟ ਤੋਂ ਵੱਧ ਪੈਸੇ ਜਮ੍ਹਾ ਕਰਵਾਉਣ ਲਈ ਕਿਹਾ ਗਿਆ। ਇਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਾਹੀਂ  ਇਸ ਲੈਬ ਅਤੇ ਹਸਪਤਾਲ ਨੂੰ ਕਾਰਨ ਦਸੋ ਨੋਟਿਸ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮਾਮਲੇ ਦੀ ਜਾਂਚ ਕਰਨ ਅਤੇ ਜੇਕਰ ਦੋਸ਼ ਸਹੀ ਸਾਬਿਤ ਹੁੰਦੇ ਹਨ ਤਾਂ ਐਫ.ਆਈ.ਆਰ.ਦਰਜ ਕਰਨ ਲਈ ਕਿਹਾ ਗਿਆ। 

RTPCR Test RTPCR Test

ਡਿਪਟੀ ਕਮਿਸ਼ਨਰ ਨੇ ਮਹਾਂਮਾਰੀ ਦੀ ਇਸ ਔਖੀ ਘੜੀ ਵਿੱਚ ਬਿਹਤਰੀਨ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੀ ਅਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਜਿਹੇ ਮਾਮਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵਟਸਐਪ ਨੰਬਰ 98889-81881 ਅਤੇ 95017-99068 ਰਾਹੀਂ ਸਬੂਤਾਂ ਸਮੇਤ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਲਜ਼ਮਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਵਲੋਂ ਅਜਿਹੀਆਂ ਖਾਮੀਆਂ ਅਤੇ ਵੱਧ ਪੈਸੇ ਵਸੂਲਣ ਨੂੰ ਉਜਾਗਰ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯਤਨਾਂ ਨਾਲ ਨਾ ਸਿਰਫ਼ ਬੇਨਿਯਮੀਆਂ ਦਾ ਖੁਲਾਸਾ ਹੁੰਦਾ ਹੈ ਬਲਕਿ ਇਸ ਨਾਲ ਸਿਸਟਮ ਵਿੱਚ ਹੋਰ ਪਾਰਦਰਸ਼ਤਾ ਆਉਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement