ਕੇਂਦਰੀ ਜੇਲ੍ਹ ਬਠਿੰਡਾ ’ਚ ਹਵਾਲਾਤੀ ਨੇ ਪੱਗ ਨਾਲ ਲਿਆ ਫਾਹਾ
Published : Jun 19, 2021, 5:47 pm IST
Updated : Jun 19, 2021, 5:56 pm IST
SHARE ARTICLE
Suicide in Central Jail Bathinda
Suicide in Central Jail Bathinda

ਕੇਂਦਰੀ ਜੇਲ੍ਹ ਬਠਿੰਡਾ ਵਿਖੇ ਬੀਤੀ ਰਾਤ ਇਕ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  

ਬਠਿੰਡਾ (ਬਲਵਿੰਦਰ ਸ਼ਰਮਾ): ਕੇਂਦਰੀ ਜੇਲ੍ਹ ਬਠਿੰਡਾ (Suicide in Central Jail Bathinda) ਵਿਖੇ ਬੀਤੀ ਰਾਤ ਇਕ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 38 ਸਾਲਾ ਰਾਮ ਸਰੂਪ ਵਾਸੀ ਨਾਥੂਵਾਲਾ ਜ਼ਿਲਾ ਅਲਵਰ ਰਾਜਸਥਾਨ ਨੂੰ 24 ਮਈ 2021 ਨੂੰ ਥਾਣਾ ਸੰਗਤ ਮੰਡੀ ਪੁਲਿਸ ਨੇ 360 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਸੀ।

 Central Jail BathindaCentral Jail Bathinda

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਮਾਮਲਾ ਦਰਜ ਹੋਣ ਮਗਰੋਂ ਉਹ ਕੇਂਦਰੀ ਜੇਲ੍ਹ (Suicide in Jail ) ਬਠਿੰਡਾ ਵਿਖੇ ਹਵਾਲਾਤੀ ਬਲਾਕ ਦੀ 4  ਨੰਬਰ ਬੈਰਕ ’ਚ ਬੰਦ ਸੀ। ਇੱਥੇ ਉਸ ਨੇ ਬੀਤੀ ਰਾਤ ਆਪਣੀ ਪੱਗ ਨਾਲ ਫਾਹਾ ਲੈ ਲਿਆ। ਜਦੋਂ ਤੱਕ ਸਾਥੀ ਹਵਾਲਾਤੀ ਉਥੇ ਪਹੁੰਚੇ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਬਾਰੇ ਜੇਲ੍ਹ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਮ੍ਰਿਤਕ ਨੂੰ ਜੇਲ੍ਹ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

committed suicideSuicide 

ਹੋਰ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਜ਼ਿਲ੍ਹਾ ਮੈਜਿਸਟ੍ਰੇਟ ਦੀ ਦੇਖ ਰੇਖ ’ਚ ਪੁਲਿਸ ਨੇ ਬਠਿੰਡਾ (Bathinda Jail Suicide Case) ਸਿਵਲ ਹਸਪਤਾਲ ਵਿਖੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਪੁਲਿਸ ਨੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement