
ਜਿਸ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਾ ਵਧਣ ਤਾਂ ਵੱਡੀ ਖ਼ਬਰ ਬਣ ਜਾਂਦੀ ਹੈ : ਰਾਹੁਲ ਗਾਂਧੀ
ਨਵੀਂ ਦਿੱਲੀ, 18 ਜੂਨ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਸ਼ੁਕਰਵਾਰ ਨੂੰ ਕੇਂਦਰ ਸਰਕਾਰ 'ਤੇ ਵਿਅੰਗ ਕਸਿਆ ਹੈ | ਰਾਹੁਲ ਨੇ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਵਿਚ ਵਿਕਾਸ ਦਾ ਇਹ ਹਾਲ ਹੈ ਕਿ ਜਿਸ ਦਿਨ ਪਟਰੌਲੀਅਮ ਉਤਪਾਦਾਂ ਦੀ ਕੀਮਤ ਨਹੀਂ ਵਧਦੀ, ਉਸ ਦਿਨ ਇਹ ਵੱਡੀ ਖ਼ਬਰ ਬਣ ਜਾਂਦੀ ਹੈ | ਉਨ੍ਹਾਂ ਨੇ ਟਵੀਟ ਕੀਤਾ,''ਮੋਦੀ ਸਰਕਾਰ ਦੇ ਵਿਕਾਸ ਦਾ ਇਹ ਹਾਲ ਹੈ ਕਿ ਜੇਕਰ ਕਿਸੇ ਦਿਨ ਪਟਰੌਲ-ਡੀਜ਼ਲ ਦੀਆਂ ਕੀਮਤਾਂ ਨਾ ਵਧਣ ਤਾਂ ਇਹ ਵੱਡੀ ਖ਼ਬਰ ਬਣ ਜਾਂਦੀ ਹੈ |'' ਕਾਂਗਰਸ ਪਟਰੌਲ-ਡੀਜ਼ਲ ਵਿਚ ਵਾਧੇ ਦਾ ਮੁੱਦਾ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਚੁਕ ਰਹੀ ਹੈ | ਉਸ ਦੀ ਮੰਗ ਹੈ ਕਿ ਪਟਰੌਲ-ਡੀਜ਼ਲ 'ਤੇ ਲੱਗਣ ਵਾਲੀ ਉਤਪਾਦ ਫ਼ੀਸ ਵਿਚ ਕਮੀ ਕਰ ਕੇ ਕੋਰੋਨਾ ਮਹਾਂਮਾਰੀ ਸਮੇਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ | (ਪੀ.ਟੀ.ਆਈ)image