
ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਤ ਕਰਨ ਵਾਸਤੇ ਸਰਕਾਰ ਵਲੋਂ ਦਿਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫ਼ੇ
ਚੰਡੀਗੜ੍ਹ, 18 ਜੂਨ (ਭੁੱਲਰ) : ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਨਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਤ ਕਰਨ ਵਾਸਤੇ ਸਰਕਾਰ ਵਲੋਂ ਇਸ ਸਮੇਂ 17 ਕਿਸਮ ਦੇ ਵਜ਼ੀਫ਼ੇ ਦਿਤੇ ਜਾ ਰਹੇ ਹਨ |
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਪੰਜਾਬ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਅਨੁਸੂਚਿਤ ਜਾਤਾਂ ਲਈ ਪ੍ਰੀ-ਮੈਟ੍ਰਰਿਕ ਸਕਾਲਰਸ਼ਿਪ ਸਕੀਮ ਹੇਠ 9ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਸਾਲਾਨਾ 3000 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਦਿਤਾ ਜਾਂਦਾ ਹੈ | ਇਹ ਵਜ਼ੀਫ਼ਾ ਉਨ੍ਹਾਂ ਵਿਦਿਆਰਥੀਆਂ ਨੂੰ ਦਿਤਾ ਜਾਂਦਾ ਹੈ ਜਿਨ੍ਹਾਂ ਦੇ ਮਾਪਿਆਂ ਦੀ ਆਮਦਨ 2.50 ਲੱਖ ਰੁਪਏ ਤੋਂ ਘੱਟ ਹੋਵੇ | ਇਸੇ ਤਰ੍ਹਾਂ ਹੀ ਹੋਰ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਤਕ ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟਿ੍ਕ ਸਕਾਲਰਸ਼ਿਪ ਸਕੀਮ ਹੇਠ 1500 ਰੁਪਏ ਸਾਲਾਨਾ ਵਜ਼ੀਫ਼ਾ ਦਿਤਾ ਜਾਂਦਾ ਹੈ | ਇਸ ਵਿਚ ਵੀ ਮਾਪਿਆਂ ਦੀ ਸਾਲਾਨਾ ਆਮਦਨ ਦੀ ਸੀਮਾ 2.50 ਲੱਖ ਰੁਪਏ ਰੱਖੀ ਗਈ ਹੈ |
ਡਾ. ਹਰਗੋਬਿੰਦ ਖੁਰਾਣਾ ਵਜ਼ੀਫ਼ਾ ਸਕੀਮ ਦੇ ਹੇਠ ਦਸਵੀਂ ਵਿਚੋਂ 90 ਫ਼ੀ ਸਦੀ ਜਾਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ ਸਾਲ ਲਈ 3000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿਤਾ ਜਾਂਦਾ ਹੈ | ਇਹ ਵਜ਼ੀਫ਼ਾ ਸਕੀਮ ਸਿਰਫ਼ ਸਰਕਾਰੀ ਅਤੇ ਅਦਰਸ਼ ਸਕੂਲਾਂ ਦੇ ਯੋਗ ਵਿਦਿਆਰਥੀਆਂ ਲਈ ਹੈ | ਇਸੇ ਤਰ੍ਹਾਂ ਜਨਰਲ ਸਕਲਾਰਸ਼ਿਪ ਸਕੀਮ ਹੇਠ ਬਲਾਕ ਪੱਧਰ 'ਤੇ ਪੰਜਵੀਂ ਵਿਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਆਉਣ ਵਾਲੇ ਤਿੰਨ ਵਿਦਿਆਰਥੀਆਂ ਅਤੇ ਤਿੰਨ ਵਿਦਿਆਰਥਣਾਂ ਨੂੰ ਇਕ ਵਾਰ 1000-1000 ਰੁਪਏ ਦਿਤੇ ਜਾਂਦੇ ਹimageਨ | ਬਲਾਕ ਪੱਧਰ 'ਤੇ ਅੱਠਵੀਂ ਜਮਾਤ ਵਿਚੋਂ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਇਕ ਵਾਰੀ 1500-1500 ਰੁਪਏ ਵਜ਼ੀਫ਼ਾ ਦਿਤਾ ਜਾਂਦਾ ਹੈ |