ਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਦਾ ਕਬਜ਼ਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ: ਮਲਵਿੰਦਰ ਸਿੰਘ ਕੰੰਗ
Published : Jun 19, 2022, 7:04 pm IST
Updated : Jun 19, 2022, 7:04 pm IST
SHARE ARTICLE
Malvinder Singh Kang
Malvinder Singh Kang

-ਕਾਂਗਰਸ, ਅਕਾਲੀ ਦਲ ਦੀ ਸਾਜਿਸ਼ ਦਾ ਨਤੀਜਾ ਹੈ ਪੀ.ਯੂ ਦਾ ਕੇਂਦਰੀਕਰਣ: ‘ਆਪ’  

 

ਚੰਡੀਗੜ੍ਹ - ਪੰਜਾਬ ਯੂਨੀਵਰਸਿਟੀ (ਪੀ.ਯੂ) ਨੂੰ ਕੇਂਦਰੀ ਯੂਨਵਿਰਸਟੀ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਦਰਜ ਕਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਿਸੇ ਵੀ ਕੀਮਤ ’ਤੇ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮਾਮਲੇ ਬਾਰੇ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਮੁੱਖ ਦਫ਼ਤਰ ’ਚ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਸਥਿਤੀ, ਆਕਾਰ ਅਤੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕੇਂਦਰ ਸਰਕਾਰ ਨੂੰ ਇਜ਼ਾਜਤ ਨਹੀਂ ਦੇਵੇਗੀ। 

Punjab UniversityPunjab University

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੀ.ਯੂ ਦੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਦੀ ਮੰਗ ਕੀਤੀ ਹੈ।
ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ।

Malvinder Singh KangMalvinder Singh Kang

ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ, ਪਰ ਇਨਾਂ ਆਗੂਆਂ ਨੇ ਪੀ.ਯੂ ਕੇਂਦਰ ਸਰਕਾਰ ਹਵਾਲੇ ਹੋਣ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀ ਦੀ ਵਿਰਾਸਤ ਹੈ। ਯੂਨੀਵਰਸਿਟੀ ’ਚ ਸੂਬੇ ਦਾ ਨਾਂ ਵੀ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਯੂਨੀਵਰਸਿਟੀ ਦੇ ਰੱਖ ਰਖਾਅ ਅਤੇ ਵਿੱਤੀ ਖਰਚਿਆਂ ਲਈ 40 ਫ਼ੀਸਦੀ ਆਰਥਿਕ ਹਿੱਸੇ ਦਾ ਭੁਗਤਾਨ ਵੀ ਕਰਦੀ ਹੈ। ਇਸ ਲਈ ਪੰਜਾਬ ਦਾ ਇਸ ਯੂਨੀਵਰਸਿਟੀ ’ਤੇ ਕਾਨੂੰਨਨ ਹੱਕ ਹੈ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ 30 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਆਪਣਾ ਜਵਾਬ ਦਾਖਲ ਕਰੇਗੀ ਅਤੇ ਮਜ਼ਬੂਤੀ ਨਾਲ ਅਦਾਲਤ ’ਚ ਪੰਜਾਬ ਦਾ ਪੱਖ ਰੱਖੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement