ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਰਿਟਰਨਿੰਗ ਅਫ਼ਸਰ
Published : Jun 19, 2022, 7:24 pm IST
Updated : Jun 19, 2022, 7:24 pm IST
SHARE ARTICLE
Jitendra Jorwal
Jitendra Jorwal

ਆਖ਼ਰੀ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ) 21 ਜੂਨ ਨੂੰ ਸ਼ਾਮ 6 ਵਜੇ ਤੋਂ ਹੋਣਗੇ ਲਾਗੂ : ਜਤਿੰਦਰ ਜੋਰਵਾਲ


 

ਚੰਡੀਗੜ੍ਹ/ ਸੰਗਰੂਰ : ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫਸਰ ਸ੍ਰੀ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਦੱਸਿਆ ਕਿ ਹਲਕੇ ਵਿੱਚ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ-ਸੰਗਰੂਰ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਸਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚੋਣਾਂ ਦੇ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ।

ਉਨਾਂ ਦੱਸਿਆ ਕਿ ਹਲਕੇ ਵਿੱਚ ਕੁੱਲ 15,69,240 ਵੋਟਰ ਹਨ ਜਿਨਾਂ ਵਿੱਚ 8,30,056 ਪੁਰਸ਼, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ- 13 ਪੁਰਸ਼ ਅਤੇ 3 ਔਰਤਾਂ ਮੈਦਾਨ ਵਿੱਚ ਹਨ। ਸੰਗਰੂਰ ਲੋਕ ਸਭਾ ਹਲਕੇ ਵਿੱਚ 23 ਜੂਨ, 2022 ਨੂੰ ਸਵੇਰੇ 8:00 ਵਜੇ ਤੋਂ ਸਾਮ 6:00 ਵਜੇ ਤੱਕ ਵੋਟਿੰਗ ਹੋਵੇਗੀ , ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ।

Lok Sabha Election Lok Sabha Election

ਚੋਣਾਂ ਦੇ ਅਮਲ ਦੌਰਾਨ ਅਮਨ-ਕਾਨੂੰਨ ਦੀ ਬਾਕਾਇਦਗੀ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ  ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

ਉਨਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ 23 ਜੂਨ 2022 ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ। ਰਿਟਰਨਿੰਗ ਅਫਸਰ ਨੇ ਇਹ ਵੀ ਦੱਸਿਆ ਕਿ ਆਖਰੀ 48 ਘੰਟਿਆਂ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) 21 ਜੂਨ, 2022 ਸ਼ਾਮ 6 ਵਜੇ ਤੋਂ ਲਾਗੂ ਹੋ ਜਾਂਦੀ ਹੈ। ਉਨਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੇ ਮੈਨੂਅਲ ਦੇ ਉਪਬੰਧਾਂ ਅਨੁਸਾਰ, ਚੋਣ ਦੇ ਸੰਬੰਧ ਵਿੱਚ ਕਿਸੇ ਵੀ ਜਨਤਕ ਮੀਟਿੰਗ/ਇਕੱਠ ਨੂੰ ਬੁਲਾਉਣ/ਹੋਣ ਵਿੱਚ ਹਾਜ਼ਰ ਹੋਣ, ਸ਼ਾਮਲ ਹੋਣ ਜਾਂ ਸੰਬੋਧਿਤ ਕਰਨ ਦੀ ਮਨਾਹੀ ਹੈ, ਇਹ ਪਾਬੰਦੀ 48 ਘੰਟਿਆਂ ਤੋਂ ਚੋਣ ਸਮਾਪਤੀ ਲਈ ਨਿਸਚਿਤ ਘੰਟੇ ਦੇ ਖਤਮ ਹੋਣ ਤੱਕ ਦੀ ਮਿਆਦ ਦੌਰਾਨ ਹੈ। ਉਨ੍ਹਾਂ ਕਿਹਾ ਕਿ 48 ਘੰਟਿਆਂ ਦੀ ਮਨਾਹੀ ਦੀ ਮਿਆਦ ਦੌਰਾਨ ਸਿਨੇਮਾਟੋਗ੍ਰਾਫ, ਟੈਲੀਵਿਜਨ ਜਾਂ ਹੋਰ ਅਜਿਹੇ  ਉਪਕਰਣ ਦੀ ਵਰਤੋਂ ਕਰਕੇ ਕਿਸੇ ਵੀ ਚੋਣ ਮਾਮਲੇ ਨੂੰ ਪ੍ਰਦਰਸ਼ਿਤ ਕਰਨ ’ਤੇ ਮਨਾਹੀ ਨੂੰ ਲਾਗੂ ਹੋਵੇਗੀ।

ਉਨਾਂ ਕਿਹਾ ਕਿ ਬਿਨਾ ਮਨਜ਼ੂਰੀ ਇਕੱਠਾਂ ‘ਤੇ ਵੀ ਪਾਬੰਦੀ ਹੋਵੇਗੀ ਅਤੇ ਸਾਈਲੈਂਸ  ਪੀਰੀਅਡ ਦੌਰਾਨ ਜਨਤਕ ਮੀਟਿੰਗਾਂ ਕਰਨ ‘ਤੇ ਵੀ ਰੋਕ ਹੋਵੇਗੀ, ਜੋ ਕਿ ਜ਼ਿਮਨੀ ਚੋਣ ਨਾਲ ਸਬੰਧਤ ਖੇਤਰਾਂ/ਹਲਕਿਆਂ ਵਿੱਚ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ  ਭਾਰਤੀ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਨੇ 23 ਜੂਨ 2022 ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਸੰਸਥਾਵਾਂ ਦੇ ਕਰਮਚਾਰੀਆਂ ਨੂੰ 23 ਜੂਨ 2022 ਨੂੰ ਲੋਕ ਸਭਾ ਹਲਕਾ-ਸੰਗਰੂਰ ਵਿੱਚ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement