ਮੁੱਖ ਮੰਤਰੀ ਵਲੋਂ ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿਖੇਧੀ
Published : Jun 19, 2022, 12:10 am IST
Updated : Jun 19, 2022, 12:10 am IST
SHARE ARTICLE
image
image

ਮੁੱਖ ਮੰਤਰੀ ਵਲੋਂ ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿਖੇਧੀ

ਚੰਡੀਗੜ੍ਹ, 18 ਜੂਨ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਅਤਿਵਾਦੀਆਂ ਵਲੋਂ ਕੀਤੇ ਗਏ ਵਹਿਸੀ ਅਤੇ ਘਿਨਾਉਣੇ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਸਨਿਚਰਵਾਰ ਨੂੰ ਇਥੇ ਜਾਰੀ ਇਕ ਬਿਆਨ ਵਿਚ ਕਿਹਾ, “ਇਹ ਇਕ ਅਣਮਨੁੱਖੀ ਕਾਰਵਾਈ ਹੈ ਅਤੇ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਬੁਲ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸਤਗਰਦਾਂ ਦੀ ਸਰਮਨਾਕ ਅਤੇ ਕਾਇਰਤਾ ਭਰੀ ਕਾਰਵਾਈ ਹੈ, ਜਿਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫ਼ਗ਼ਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਥੇ ਰਹਿੰਦੇ ਸਿੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
 

SHARE ARTICLE

ਏਜੰਸੀ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement