ਕਿਸਾਨਾਂ ਵੱਲੋਂ ਐਮਐਸਪੀ 'ਤੇ ਮੂੰਗੀ ਦੀ ਫਸਲ ਦੀ ਸੁਚਾਰੂ ਖਰੀਦ ਲਈ ਮੁੱਖ ਮੰਤਰੀ ਦੀ ਸ਼ਲਾਘਾ
Published : Jun 19, 2022, 6:51 pm IST
Updated : Jun 19, 2022, 6:51 pm IST
SHARE ARTICLE
Bhagwant Mann
Bhagwant Mann

ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ।

 

ਚੰਡੀਗੜ੍ਹ -  ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫਸਲ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਖ਼ੁਸ਼ ਸੂਬੇ ਭਰ ਦੇ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਦਿਲੋਂ ਸਵਾਗਤ ਕਰ ਰਹੇ ਹਨ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ।

ਕਿਸਾਨ ਨੇ ਦੱਸਿਆ ਕਿ ਉਸ ਦੀ ਫਸਲ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਰਾਜ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਤਰ੍ਹਾਂ ਪਿੰਡ ਮੱਲਵਾਲ ਜ਼ਦੀਦ, ਫਿਰੋਜ਼ਪੁਰ ਛਾਉਣੀ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ।

Moong cultivation Moong cultivation

ਕਿਸਾਨ ਨੇ ਕਿਹਾ ਕਿ ਉਸ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ ਕਿਉਂਕਿ ਸੂਬਾ ਸਰਕਾਰ ਨੇ ਇਸ ਲਈ ਵਿਆਪਕ ਪ੍ਰਬੰਧ ਕੀਤੇ ਹਨ। ਫਸਲਾਂ ਦਾ ਢੁੱਕਵਾਂ ਮੰਡੀਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ।

ਲੁਧਿਆਣਾ ਦੇ ਪਿੰਡ ਬਰਮੀ ਦੇ ਕਿਸਾਨ ਜਸਬੀਰ ਸਿੰਘ ਨੇ ਵੀ ਸੂਬਾ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਤਾਰੀਫ਼ ਕੀਤੀ। ਉਸ ਨੇ ਕਿਹਾ ਕਿ ਜਦੋਂ ਉਹ ਆਪਣੀ ਫਸਲ ਲੈ ਕੇ ਮੰਡੀ ਪੁੱਜਿਆ ਤਾਂ ਸੂਬਾ ਸਰਕਾਰ ਵੱਲੋਂ ਤਾਇਨਾਤ ਕੀਤੇ ਖਰੀਦ ਅਧਿਕਾਰੀਆਂ ਨੇ ਸੂਬੇ ਵੱਲੋਂ ਦਿੱਤੇ ਜਾ ਰਹੇ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਵੇਚਣ ਵਿੱਚ ਮਦਦ ਕੀਤੀ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ।

Moong FarmingMoong Farming

ਮੋਗਾ ਦੇ ਪਿੰਡ ਤਖਤੂਪੁਰਾ ਦੇ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ 20 ਕੁਇੰਟਲ ਮੂੰਗੀ ਬਿਨਾਂ ਕਿਸੇ ਸਮੱਸਿਆ ਦੇ ਵੇਚ ਦਿੱਤੀ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਬਣਾਏ ਢਾਂਚੇ ਦਾ ਧੰਨਵਾਦ। ਕਿਸਾਨ ਨੇ ਕਿਹਾ ਕਿ ਉਹ ਆਪਣੀ ਫਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਲਾਮਿਸਾਲ ਸਮੇਂ ਵਿੱਚ ਵੇਚਣ ਦੇ ਯੋਗ ਹੋਇਆ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਪਹਿਲਕਦਮੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਧਰਤੀ ਹੇਠਲੇ ਤੇਜ਼ੀ ਨਾਲ ਘਟ ਰਹੇ ਪਾਣੀ ਨੂੰ ਬਚਾਏਗੀ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਤੋਂ ਸਿੱਧੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਸ਼ੁਰੂ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਦੇ ਕਿਸਾਨਾਂ ਨੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ ਇਸ ਸਾਲ ਲਗਪਗ 95,000 ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਹੈ। ਇਸ ਸਾਲ 4.75 ਲੱਖ ਕੁਇੰਟਲ ਝਾੜ ਦੀ ਉਮੀਦ ਹੈ, ਜਦੋਂ ਕਿ ਪਿਛਲੇ ਸਾਲ ਸੂਬੇ ਭਰ ਵਿੱਚ ਕੁੱਲ 2.98 ਲੱਖ ਕੁਇੰਟਲ ਪੈਦਾਵਾਰ ਹੋਈ ਸੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement