
ਪੰਜਾਬ 'ਚ ਫਾਇਰਿੰਗ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ
ਅੰਮ੍ਰਿਤਸਰ: ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਚੋਰੀ, ਕਤਲ, ਬਲਾਤਕਾਰ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ। ਕਿਸੇ ਨੂੰ ਵੀ ਕਾਨੂੰਨ ਦਾ ਖੌਫ਼ ਨਹੀਂ ਰਿਹਾ।
death
ਅਜਿਹਾ ਹੀ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਦਰਅਸਲ ਥਾਣਾ ਚਾਟੀਵਿੰਡ ਤਹਿਤ ਪੈਂਦੇ ਇਲਾਕੇ ਡਰੀਮ ਸਿਟੀ ਵਿਚ ਚੱਲ ਰਹੇ ਜਸ਼ਨਾਂ ਦੌਰਾਨ ਦੋ ਰੀਅਲ ਅਸਟੇਟ ਵਪਾਰੀਆਂ ਵਿਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਹੋ ਗਈ।
death
ਲੜਾਈ ਇੰਨੀ ਵੱਧ ਗਈ ਕਿ ਦੋਵਾਂ ਗਰੁੱਪਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਨੌਜਵਾਨ ਨਰਿੰਦਰ ਸਿੰਘ ਦੀ ਮੌਤ ਹੋ ਗਈ ਤੇ ਤਿੰਨ ਨੌਜਵਾਨ ਗੰਭੀਪ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਪਛਾਣ ਰਣਜੋਧ ਸਿੰਘ ਸੰਨੀ ਯਾਮਾ, ਚਰਨਜੀਤ ਸਿੰਘ ਤੇ ਮਹਿੰਦਰਪਾਲ ਵਾਸੀ ਡਰੀਮ ਸਿਟੀ ਵਜੋਂ ਹੋਈ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ। ਸ਼ਨੀਵਾਰ ਸ਼ਾਮ ਨੂੰ ਉਸ ਦਾ ਸਸਕਾਰ ਕਰ ਦਿੱਤਾ ਗਿਆ।
PHOTO
ਥਾਣਾ ਚਾਟੀਵਿੰਡ ਦੀ ਪੁਲਿਸ ਨੇ ਮਹਿੰਦਰਪਾਲ, ਇੰਦਰਪਾਲ, ਮੁਕੇਸ਼ ਸੇਠ, ਕੰਵਲਜੀਤ ਸਿੰਘ ਤੇ ਇਕ ਅਣਪਛਾਤੇ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਮਹਿੰਦਰਪਾਲ ਹਸਪਤਾਲ ਵਿਚ ਦਾਖ਼ਲ ਹੈ, ਉਥੇ ਪੁਲਿਸ ਫੋਰਸ ਤਾਇਨਾਤ ਕੀਤੀ ਹੈ। ਜਲਦੀ ਪੁਲਿਸ ਉਸ ਦੇ ਬਿਆਨ ਦਰਜ ਕਰੇਗੀ।