
ਅਕਾਲੀ ਦਲ ਵਲੋਂ ਬੰਦੀ ਸਿੰਘਾਂ ਦੇ ਨਾਂ 'ਤੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹੈ : ਗਗਡਾ
ਮਹਿਲ ਕਲਾਂ, 18 ਜੂਨ (ਗੁਰਮੁੱਖ ਸਿੰਘ ਹਮੀਦੀ): ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਬਲਦੇਵ ਸਿੰਘ ਗਗਡਾ ਸੁਖਦੇਵ ਸਿੰਘ ਮਹਿਲ ਕਲਾਂ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਹੱਕ ਹਲਕੇ ਦੇ ਪਿੰਡ ਗਹਿਲ, ਨਰਾਇਣਗੜ੍ਹ ਸੋਹੀਆ ਦੀਵਾਨਾ ਛੀਨੀਵਾਲ ਖੁਰਦ ਸੱਦੋਵਾਲ ਗਾਗੇਵਾਲ ਮੂੰਮ ਧਨੇਰ ਕਲਾਲਮਾਜਰਾ ਕਿ੍ਪਾਲ ਸਿੰਘ ਵਾਲਾ ਗੰਗੋਹਰ ਮਹਿਲ ਖੁਰਦ ਵਿਖੇ ਘਰ ਘਰ ਜਾ ਕੇ ਲੋਕਾਂ ਨੂੰ ਵੋਟਾਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਪਾ ਕੇ ਜਿਤਾ ਕੇ ਪਾਰਲੀਮੈਂਟ ਵਿਚ ਭੇਜਣ ਦਾ ਸੱਦਾ ਦਿੱਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬਲਦੇਵ ਸਿੰਘ ਗਗਡਾ ਅਤੇ ਸੁਖਦੇਵ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਨਿੱਜੀ ਹਿਤਾਂ ਅਤੇ ਵਪਾਰਕ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਦੇਸ ਦੇ ਅੰਨਦਾਤੇ ਕਿਸਾਨ ਛੋਟੇ ਦੁਕਾਨਦਾਰ ਅਤੇ ਮਜਦੂਰਾਂ ਨੂੰ ਬਰਬਾਦ ਕਰਨ ਦੀਆਂ ਚਾਲਾਂ ਚੱਲ ਰਹੀ ਹੈ |
ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬੰਦੀ ਸਿੰਘਾਂ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਲੋਕ ਇਨ੍ਹਾਂ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ |
ਉਨ੍ਹਾਂ 'ਆਪ' ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਂਦਿਆਂ ਹੀ ਇਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਦਾ ਘਾਣ ਕਰਨਾ ਸੁਰੂ ਕਰ ਦਿੱਤਾ ਹੈ |
ਉਨ੍ਹਾਂ ਆਖਰ 'ਚ ਕਿਹਾ ਕਿ ਨੌਜਵਾਨਾਂ ਵਲੋਂ ਦਿੱਤੇ ਜਾ ਰਹੇ ਸਾਥ ਲਈ ਪਾਰਟੀ ਇਨ੍ਹਾਂ ਦੀ ਹਮੇਸਾ ਰਿਣੀ ਰਹੇਗੀ |
ਉਨ੍ਹਾਂ ਸਮੂਹ ਲੋਕਾਂ ਨੂੰ ਪੰਜਾਬ ਦੇ ਹੱਕਾਂ ਅਤੇ ਸਿੱਖ ਮਸਲਿਆਂ ਨੂੰ ਹੱਲ ਕਰਵਾਉਣ ਲਈ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਇਕ ਗੋਲ ਤੋਂ ਕੀਮਤੀ ਵੋਟ ਪਾ ਕੇ ਜਿਤਾ ਕੇ ਪਾਰਲੀਮੈਂਟ ਵਿਚ ਭੇਜਣ ਦੀ ਅਪੀਲ ਕੀਤੀ |
18---2ਏ