ਆਸਟ੍ਰੇਲੀਆ ਜਾਣ ਤੋਂ 2 ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

By : GAGANDEEP

Published : Jun 19, 2023, 2:43 pm IST
Updated : Jun 19, 2023, 7:19 pm IST
SHARE ARTICLE
photo
photo

ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਅਬੋਹਰ: ਅਬੋਹਰ ਸ਼ਹਿਰ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਚਿਰਾਗ ਦੀ ਮੌਤ ਹੋ ਗਈ। ਮ੍ਰਿਤਕ ਨੇ ਬੁੱਧਵਾਰ ਨੂੰ ਹੀ 2 ਦਿਨ ਬਾਅਦ ਆਸਟ੍ਰੇਲੀਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਅਣਸੁਖਾਵੀਂ ਘਟਨਾ ਵਾਪਰ ਗਈ ਅਤੇ ਖ਼ੁਸ਼ੀਆਂ ਮਾਤਮ 'ਚ ਬਦਲ ਗਈਆਂ। ਪ੍ਰਵਾਰ ਨੇ ਸੁਖਮਨੀ ਸਾਹਿਬ ਦਾ ਪਾਠ ਵੀ ਰੱਖ ਲਿਆ ਸੀ ਪਰ ਸ਼ਾਇਦ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਤੋਂ 24 ਕੈਰੇਟ ਦੀ ਸ਼ੁੱਧਤਾ ਵਾਲਾ 38 ਲੱਖ ਰੁਪਏ ਦਾ ਸੋਨਾ ਬਰਾਮਦ

ਇਹ ਹਾਦਸਾ ਕੱਲਰਖੇੜਾ ਤੋਂ ਉਸਮਾਨਖੇੜਾ ਜਾਂਦੇ ਸਮੇਂ ਵਾਪਰਿਆ। ਅਚਾਨਕ ਨੌਜਵਾਨ ਦੀ ਬਾਈਕ ਦੇ ਸਾਹਮਣੇ ਪਸ਼ੂ ਆ ਗਿਆ, ਜਿਸ ਨੇ ਬਾਈਕ ਨੂੰ ਟੱਕਰ ਮਾਰ ਦਿਤੀ ਅਤੇ ਉਹ ਸੜਕ 'ਤੇ ਡਿੱਗ ਗਿਆ। ਸਿਰ 'ਤੇ ਸੱਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ (23) ਪੁੱਤਰ ਪ੍ਰਵੀਨ ਕੁਮਾਰ ਵਾਸੀ ਪਿੰਡ ਉਸਮਾਨਖੇੜਾ ਵਜੋਂ ਹੋਈ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ।

ਇਹ ਵੀ ਪੜ੍ਹੋ: ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨਾਂ ਦੀ ਟਰਾਲੇ ਨਾਲ ਟਕਰਾਈ ਥਾਰ, ਇਕ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਐਤਵਾਰ ਨੂੰ ਕਿਸੇ ਕੰਮ ਲਈ ਪਿੰਡ ਕੱਲਰਖੇੜਾ ਆਇਆ ਹੋਇਆ ਸੀ। ਜਦੋਂ ਉਹ ਵਾਪਸ ਆਪਣੇ ਪਿੰਡ ਉਸਮਾਨਖੇੜਾ ਨੂੰ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਬਾਈਕ ਅੱਗੇ ਇਕ ਪਸ਼ੂ ਆ ਗਿਆ। ਟੱਕਰ ਕਾਰਨ ਬਾਈਕ ਤਿਲਕ ਗਈ। ਅਮਿਤ ਬਾਈਕ ਸਮੇਤ ਸੜਕ 'ਤੇ ਡਿੱਗ ਗਿਆ। ਉਸ ਦੇ ਸਿਰ 'ਤੇ ਲੱਗੀ ਸੱਟ ਤੋਂ ਖੂਨ ਨਿਕਲਣ ਲੱਗਾ। ਆਸ ਪਾਸ ਦੇ ਲੋਕਾਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ  ਉਸ ਨੂੰ ਮ੍ਰਿਤਕ ਐਲਾਨ ਦਿਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement