ਮ੍ਰਿਤਕ ਕਿਸਾਨ ਸਿਰ ਕਰੀਬ 10 ਲੱਖ ਰੁਪਏ ਦਾ ਸੀ ਕਰਜ਼ਾ
ਬਾਲਿਆਂਵਾਲੀ : ਬਠਿੰਡਾ ਦੇ ਪਿੰਡ ਰਾਮਨਿਵਾਸ ਵਿਖੇ ਕਰਜ਼ੇ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਕ ਕਿਸਾਨ ਨੇ ਖ਼ੁਦਕੁਸ਼ ਕਰ ਲਈ। ਕਿਸਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ (35) ਵਾਸੀ ਪਿੰਡ ਰਾਮਨਿਵਾਸ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸਿਰ ਕਰਜ਼ੇ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ: ਇੰਡੀਗੋ ਨੇ ਜਹਾਜ਼ਾਂ ਦਾ ਹੁਣ ਤਕ ਦਾ ਸਭ ਤੋਂ ਵੱਡਾ ਆਰਡਰ ਦਿਤਾ
ਉਕਤ ਕਿਸਾਨ ਸਿਰ ਆੜ੍ਹਤੀਆਂ ਤੋਂ ਇਲਾਵਾ ਬੈਂਕ ਦਾ ਲਗਭਗ 10 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ, ਜਿਸ ਤੋਂ ਦੁਖੀ ਹੋ ਕੇ ਕਿਸਾਨ ਨੇ ਕੱਲ੍ਹ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਹਰਦੀਪ ਸਿੰਘ ਅਪਣੇ ਪਿੱਛੇ ਮਾਂ ਬਾਪ ਤੋਂ ਇਲਾਵਾ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਿਆ ਹੈ।
ਇਹ ਵੀ ਪੜ੍ਹੋ: ਬਿਹਾਰ : ਮਾਂਝੀ ਦੀ ਪਾਰਟੀ ‘ਹਮ’ ਨੇ ਨਿਤੀਸ਼ ਸਰਕਾਰ ਤੋਂ ਹਮਾਇਤ ਵਾਪਸ ਲਈ
ਇਸ ਸਬੰਧੀ ਪੁਲਿਸ ਥਾਣਾ ਬਾਲਿਆਂਵਾਲੀ ਵਿਖੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਗਈ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰੀ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਕਿਸਾਨ ਦਾ ਮੁਕੰਮਲ ਕਰਜ਼ਾ ਮਾਫ ਕੀਤਾ ਜਾਵੇ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।