
ਕਿਹਾ, ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਦੀ ਪ੍ਰਭੂਸੱਤਾ ਨੂੰ ਚੁਨੌਤੀ ਦੇ ਰਹੇ ਮੁੱਖ ਮੰਤਰੀ
ਚੰਡੀਗੜ੍ਹ: ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਵਿਚਾਰ ਦਾ ਸਮਰਥਨ ਕਰਦਾ ਹਾਂ ਕਿ ਗੁਰਬਾਣੀ ਪ੍ਰਸਾਰਣ ਵਿਚ ਕੋਈ ਅਜ਼ਾਰੇਦਾਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਲੱਭਣ ਦੀ ਬਜਾਏ ਭਗਵੰਤ ਮਾਨ ਸਿੱਖ ਗੁਰਦੁਆਰਾ ਐਕਟ ਵਿਚ ਸੋਧ ਦਾ ਸੁਝਾਅ ਦੇ ਕੇ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਦੀ ਪ੍ਰਭੂਸੱਤਾ ਨੂੰ ਚੁਨੌਤੀ ਦੇ ਰਹੇ ਹਨ ਜੋ ਨਾ ਤਾਂ ਜਾਇਜ਼ ਹੈ ਅਤੇ ਨਾ ਹੀ ਉਨ੍ਹਾਂ ਦੇ ਅਧਿਕਾਰ ਵਿਚ ਹੈ।
ਇਹ ਵੀ ਪੜ੍ਹੋ: MP 'ਚ ਇਨਸਾਨੀਅਤ ਸ਼ਰਮਸਾਰ, ਨੌਜਵਾਨ ਦੇ ਗਲੇ 'ਚ ਪਟਾ ਪਾ ਨੌਜਵਾਨ ਨੂੰ ਸੜਕ 'ਤੇ ਘੁੰਮਾਇਆ
ਮਨਜਿੰਦਰ ਸਿਰਸਾ ਨੇ ਕਿਹਾ ਕਿ ਹਰ ਸਿੱਖ ਚਾਹੁੰਦਾ ਹੈ ਕਿ ਗੁਰਬਾਣੀ ਆਜ਼ਾਦ ਹੋਵੇ ਅਤੇ ਸ੍ਰੀ ਦਰਬਾਰ ਸਾਹਿਬ ਤੋਂ ਮੁਫ਼ਤ ਪ੍ਰਸਾਰਣ ਹੋਣਾ ਚਾਹੀਦਾ ਹੈ। ਸਿਰਫ਼ ਇਕ ਟੀਵੀ ਚੈਨਲ ਨੂੰ ਇਸ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੰਮ ਸਹੀ ਕਰ ਰਹੇ ਨੇ ਪਰ ਤਰੀਕਾ ਬਿਲਕੁਲ ਗ਼ਲਤ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਧਾਰਮਿਕ ਅਦਾਰਿਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਭਾਜਪਾ ਆਗੂ ਨੇ ਕਿਹਾ ਇਹ ਐਕਟ ਸੰਸਦ ਨੇ 1925 ਵਿਚ ਉਸ ਸਮੇਂ ਬਣਾਇਆ ਸੀ, ਜਦੋਂ ਅੰਗਰੇਜ਼ਾਂ ਦਾ ਰਾਜ ਸੀ। ਇਹ ਸੁਨਹਿਰੀ ਇਤਿਹਾਸ ਹੈ ਅਤੇ ਕਿਸੇ ਸਰਕਾਰ ਨੂੰ ਇਸ ਨਾਲ ਛੇੜਛਾੜ ਦਾ ਅਧਿਕਾਰ ਨਹੀਂ ਹੈ। ਕੇਂਦਰ ਸਰਕਾਰ ਵੀ ਤਾਂ ਹੀ ਛੇੜਛਾੜ ਕਰ ਸਕਦੀ ਹੈ, ਜਦੋਂ ਸ਼੍ਰੋਮਣੀ ਕਮੇਟੀ ਖ਼ੁਦ ਲਿਖ ਕੇ ਭੇਜੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ’ਤੇ ਇਹ ਬੱਜਰ ਗੁਨਾਹ ਨਾ ਕਰਨ, ਸਿੱਖ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।