
ਕਿਹਾ, ਅਸੀਂ ਸ੍ਰੀ ਅਕਾਲ ਤਖ਼ਤ ਦੇ ਕਿਸੇ ਵੀ ਫ਼ੈਸਲੇ ਵਿਚ ਦਖ਼ਲਅੰਦਾਜ਼ੀ ਨਹੀਂ ਕਰਦੇ
ਚੰਡੀਗੜ੍ਹ (ਕੋਮਲਜੀਤ ਕੌਰ, ਸੁਮਿਤ ਸਿੰਘ) : 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਗੁਰਬਾਣੀ ਸੱਭ ਦੀ ਸਾਂਝੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਜਿਨ੍ਹਾਂ ਗੁਰੂਆਂ ਅਤੇ ਭਗਤਾਂ ਦੀ ਬਾਣੀ ਦਰਜ ਹੈ ਉਹ ਵੀ ਵੱਖ-ਵੱਖ ਇਲਾਕਿਆਂ ਨਾਲ ਸਬੰਧ ਰੱਖਦੇ ਸਨ ਜਿਸ ਕਾਰਨ ਦੇਸ਼ਾਂ-ਵਿਦੇਸ਼ਾਂ ਵਿਚ ਵਸਦੀ ਸੰਗਤ ਵੀ ਗੁਰਬਾਣੀ ਸਰਵਣ ਕਰਨ ਦੀ ਚਾਹ ਰੱਖਦੀ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀਆਂ ਅੜੀਆਂ, ਹੰਕਾਰ ਅਤੇ ਲਾਲਚ ਕਰ ਕੇ ਹੀ ਸਿੱਖ ਕੌਮ ਅੱਜ ਇਸ ਸਥਿਤੀ 'ਚ ਖੜੀ ਹੈ : ਸੁਖਜਿੰਦਰ ਸਿੰਘ ਰੰਧਾਵਾ
ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਦੇ ਕਿਸੇ ਵੀ ਫ਼ੈਸਲੇ ਵਿਚ ਦਖ਼ਲਅੰਦਾਜ਼ੀ ਨਹੀਂ ਕਰ ਰਹੇ ਸਗੋਂ ਸਾਡਾ ਮਕਸਦ ਸਿਰਫ਼ ਗੁਰਬਾਣੀ ਨੂੰ ਇਕ ਪ੍ਰਵਾਰ ਦੇ ਕਬਜ਼ੇ ਵਿਚੋਂ ਮੁਕਤ ਕਰਵਾਉਣਾ ਹੈ ਤਾਂ ਜੋ ਸੰਗਤ ਅਪਣੀ ਮਰਜ਼ੀ ਮੁਤਾਬਕ ਕਿਸੇ ਵੀ ਚੈਨਲ ਤੋਂ ਗੁਰਬਾਣੀ ਸੁਣ ਸਕੇ।
ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਦੇ ਮੁੱਦੇ 'ਤੇ ਸਿਆਸਤ ਨਹੀਂ ਸਗੋਂ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕਰਨੀ ਚਾਹੀਦੀ-ਬਲਜੀਤ ਸਿੰਘ ਦਾਦੂਵਾਲ
ਸਰਕਾਰ ਦੇ ਫ਼ੈਸਲੇ 'ਤੇ ਚੁੱਕੇ ਜਾ ਰਹੇ ਸਵਾਲਾਂ ਬਾਰੇ ਉਨ੍ਹਾਂ ਕਿਹਾ ਕਿ 2015 'ਚ ਅਕਾਲੀ ਸਰਕਾਰ ਵੇਲੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਹੋਈਆਂ। ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਇਨ੍ਹਾਂ ਨੇ ਉਨ੍ਹਾਂ ਬੰਦਿਆਂ ਦੀ ਪੁਸ਼ਤਪਨਾਹੀ ਕੀਤੀ ਜਿਨ੍ਹਾਂ ਦਾ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਿਚ ਹੱਥ ਸੀ।