
ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਕੰਮ ਤੈਅ ਕਰਨ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨਾਂ ਕੋਲ ਹੈ।
ਚੰਡੀਗੜ੍ਹ: ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਪ੍ਰਸਾਰਣ ਦਾ ਕੰਮ ਤੈਅ ਕਰਨ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨਾਂ ਕੋਲ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧ ਜਾਂ ਧਾਰਮਕ ਕੰਮ ਕਿਵੇਂ ਹੋਣੇ ਹਨ, ਇਹ ਤੈਅ ਕਰਨਾ ਸਰਕਾਰ ਦਾ ਕੰਮ ਨਹੀਂ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅੰਦਰ ਮੁਗ਼ਲਾਂ ਦੀ ਆਤਮਾ ਆ ਗਈ ਹੈ, ਇਸ ਲਈ ਉਹ ਅਜਿਹੀ ਦਖ਼ਲਅੰਦਾਜ਼ੀ ਕਰ ਰਹੇ ਹਨ।